06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਮਕੜੋਨਾਂ ਖ਼ੁਰਦ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਖ਼ੁਰਦ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਦੀ ਮੀਟਿੰਗ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਨੌਜਵਾਨ ਵਰਗ ਨੂੰ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਹੇਠ ਵਿਚਾਰਾਂ ਕਰਦਿਆਂ ਸਾਲਾਨਾ ਕੁਸ਼ਤੀ ਮੁਕਾਬਲੇ 27 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਤੇ ਇਹ ਵੀ ਫ਼ੈਸਲਾ ਲਿਆ ਗਿਆ ਕਿ ਇਹ ਦੰਗਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਖ਼ੁਰਦ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਦੀ ਮੀਟਿੰਗ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਨੌਜਵਾਨ ਵਰਗ ਨੂੰ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਹੇਠ ਵਿਚਾਰਾਂ ਕਰਦਿਆਂ ਸਾਲਾਨਾ ਕੁਸ਼ਤੀ ਮੁਕਾਬਲੇ 27 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਤੇ ਇਹ ਵੀ ਫ਼ੈਸਲਾ ਲਿਆ ਗਿਆ ਕਿ ਇਹ ਦੰਗਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਦੰਗਲ ਕਮੇਟੀ ਦੇ ਮੈਂਬਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ। ਮੀਟਿੰਗ ਵਿਚ ਸਾਬਕਾ ਸਰਪੰਚ ਦਰਸਨ ਸਿੰਘ, ਕਰਮ ਸਿੰਘ, ਸਾਬਕਾ ਫੌਜੀ ਦਰਸਨ ਸਿੰਘ, ਕੈਸੀਅਰ ਬਹਾਦਰ ਸਿੰਘ, ਮੇਵਾ ਸਿੰਘ, ਅਮਰੀਕ ਸਿੰਘ, ਦਲਵਾਰਾ ਸਿੰਘ, ਪੰਚ ਮੋਹਣ ਸਿੰਘ, ਪੰਚ ਅਵਤਾਰ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਸ ਵਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਅਗਲੀ ਖ਼ਬਰ ਬੇਲਾ ਕਾਲਜ ਵਿਖੇ ਵੰਡੇ ਇੰਟਰਨਸ਼ਿਪ ਪ੍ਰੋਗਰਾਮ ਸਰਟੀਫਿਕੇਟ ਵੰਡ ਸਮਾਰੋਹ ਕਰਾਇਆ
Ad Position 24