06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੈਂਸ ਵਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ

ਢੇਰ, 5 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਰਿਹਾਇਸ਼ ਗੰਭੀਰ ਪੁਰ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਕੁਲ 80 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ। ਕੈਬਨਿਟ ਮੰਤਰੀ ਵਲੋਂ ਪਿੰਡ ਮਾਂਗੇਵਾਲ, ਮੀਢਵਾ ਲੋਅਰ ਤੇ ਸੈਸੋਵਾਲ ਨੂੰ 10-10 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ।

Ad Position 21
No active advertisement
ਨਵਲੀਨ ਕੌਰ ਪਿਤਾ : ਨਵਜੋਤ ਸਿੰਘ ਮਾਤਾ : ਗੁਰਲੀਨ ਕੌਰ ਵਾਸੀ : ਮੋਰਿੰਡਾ 06-11-2026
ਢੇਰ, 5 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਰਿਹਾਇਸ਼ ਗੰਭੀਰ ਪੁਰ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਕੁਲ 80 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ। ਕੈਬਨਿਟ ਮੰਤਰੀ ਵਲੋਂ ਪਿੰਡ ਮਾਂਗੇਵਾਲ, ਮੀਢਵਾ ਲੋਅਰ ਤੇ ਸੈਸੋਵਾਲ ਨੂੰ 10-10 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ। ਇਸ ਮੌਕੇ ਪਿੰਡ ਮਾਂਗੇਵਾਲ ਦੇ ਸਰਪੰਚ ਇੰਦਰਪਾਲ ਸਿੰਘ, ਮੀਢਵਾ ਲੋਅਰ ਦੇ ਸਰਪੰਚ ਜਰਨੈਲ ਸਿੰਘ ਤੇ ਸੈਸੋਵਾਲ ਦੇ ਸਰਪੰਚ ਗੁਰਦਿਆਲ ਸਿੰਘ ਨੇ ਗਰਾਂਟਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਪਿੰਡ ਕਾਹੀਵਾਲ ਦੇ ਬੀ. ਡੀ. ਸੀ. ਮੈਂਬਰ ਰਾਮਪਾਲ, ਸਜਮੌਰ ਦੇ ਰਵੀ ਕੁਮਾਰ, ਮਹਿਰੋਲੀ ਦੇ ਸੁਰਜੀਤ ਸਿੰਘ, ਮਾਂਗੇਵਾਲ ਬਾਗ ਦੇ ਗੁਰਨਾਮ ਸਿੰਘ ਤੇ ਦਬਖੇੜਾ ਲੋਅਰ ਦੀ ਗੁਰਦੀਪ ਕੌਰ ਨੂੰ 5-5 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਪਿੰਡ ਲੰਗ ਮਾਜ ਰੀ ਦੇ ਮਹੇਸ਼ ਜੋਸ਼ੀ, ਬ੍ਰਹਮਪੁਰ ਅੱਪਰ ਦੇ ਸੁੱਚਾ ਸਿੰਘ, ਮਹਿੰਦਲੀ ਕਲਾਂ ਦੇ ਰਾਜ ਮੁੱਖ ਸਿੰਘ, ਦੇਹਣੀ ਲੋਅਰ ਦੇ ਕਮਲਜੀਤ ਸਿੰਘ ਰਾਣਾ ਤੇ ਦਿਆਪੁਰ ਦੇ ਜਸਵਿੰਦਰ ਸਿੰਘ ਨੂੰ ਵੀ 5-5 ਲੱਖ ਰੁਪਏ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤਰ੍ਹਾਂ ਤਿੰਨ ਪਿੰਡਾਂ ਨੂੰ 30 ਲੱਖ ਰੁਪਏ ਅਤੇ 10 ਹੋਰ ਪਿੰਡਾਂ ਨੂੰ 50 ਲੱਖ ਰੁਪਏ ਸਮੇਤ ਕੁੱਲ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ, ਪੰਮੂ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਸੈਕਟਰ-50 ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਮਾਪਤ ਅਗਲੀ ਖ਼ਬਰ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਮਕੜੋਨਾਂ ਖ਼ੁਰਦ ਦੀ ਮੀਟਿੰਗ
Ad Position 24