06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨੂਰਪੁਰ ਬੇਦੀ ਸਕੂਲ ਵਿਖੇ ਸਮਾਗਮ ਦੌਰਾਨ ਸਾਬਕਾ ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 5 ਨਵੰਬਰ (ਵਿੰਦਰਪਾਲ ਝਾਂਡੀਆਂ)-ਪੀ. ਐਮ.

Ad Position 21
No active advertisement
ਅਜੀਤ ਡੈਸਕ 06-11-2026
ਨੂਰਪੁਰ ਬੇਦੀ, 5 ਨਵੰਬਰ (ਵਿੰਦਰਪਾਲ ਝਾਂਡੀਆਂ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਵਲੋਂ ਸਕੂਲ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਾਬਕਾ ਅਧਿਆਪਕਾਂ ਤੇ ਇਸ ਸੰਸਥਾ ਤੋਂ ਸਿੱਖਿਆ ਹਾਸਿਲ ਕਰਕੇ ਵੱਖ-ਵੱਖ ਖੇਤਰਾਂ ਵਿਚ ਆਪਣੀ ਪਛਾਣ ਬਣਾਉਣ ਵਾਲੇ ਪੁਰਾਣੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ ਸ਼ਾਮਿਲ ਹੋਏ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ, ਨੂਰਪੁਰ ਬੇਦੀ ਦੀ ਸਰਪੰਚ ਨਿਰਮਲਾ ਦੇਵੀ, ਜਰਨੈਲ ਸਿੰਘ ਵਲੋਂ ਸਾਬਕਾ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਪਛਾਣ ਉਸ ਦੇ ਸ਼ਾਨਦਾਰ ਇਤਿਹਾਸ, ਅਧਿਆਪਕਾਂ ਦੀ ਮਿਹਨਤ ਤੇ ਉੱਥੋਂ ਸਿੱਖਿਆ ਪ੍ਰਾਪਤ ਕਰਕੇ ਜੀਵਨ ਵਿਚ ਸਫਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਹੁੰਦੀ ਹੈ। ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਨੇ ਕਿਹਾ ਕਿ ਅਧਿਆਪਕ ਦਾ ਦਰਜਾ ਸਮਾਜ ਵਿਚ ਬਹੁਤ ਸਤਿਕਾਰਯੋਗ ਹੈ। ਇਸ ਮੌਕੇ ਵੱਖ ਵੱਖ ਸਾਬਕਾ ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਨਿਲ ਕੁਮਾਰ, ਸਮੂਹ ਸਟਾਫ਼ ਤੇ ਮੁੱਖ ਮਹਿਮਾਨਾਂ ਵਲੋਂ ਸਾਂਝੇ ਤੌਰ ’ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਫ਼ਦ ਵਲੋਂ ਐਸ. ਸੀ., ਐੱਸ. ਟੀ. ਰਾਖਵਾਂਕਰਨ ਨੂੰ ਲੈ ਕੇ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਰਕਾਰੀ ਕਾਲਜ ਸੈਕਟਰ-50 ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਮਾਪਤ
Ad Position 24