06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਾਜਪਾ ਵਫ਼ਦ ਵਲੋਂ ਐਸ. ਸੀ., ਐੱਸ. ਟੀ. ਰਾਖਵਾਂਕਰਨ ਨੂੰ ਲੈ ਕੇ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਮੋਰਿੰਡਾ, 5 ਨਵੰਬਰ (ਤਰਲੋਚਨ ਸਿੰਘ ਕੰਗ)-ਭਾਜਪਾ ਵਫ਼ਦ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਟੀਚਿੰਗ ਕੇਡਰ ਵਿਚ ਐੱਸ. ਸੀ.

Ad Position 21
No active advertisement
ਅਜੀਤ ਡੈਸਕ 06-11-2026
ਮੋਰਿੰਡਾ, 5 ਨਵੰਬਰ (ਤਰਲੋਚਨ ਸਿੰਘ ਕੰਗ)-ਭਾਜਪਾ ਵਫ਼ਦ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਟੀਚਿੰਗ ਕੇਡਰ ਵਿਚ ਐੱਸ. ਸੀ. ਤੇ ਐਸ. ਟੀ. ਰਾਖਵਾਂਕਰਨ ਲਾਗੂ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਨੈਸ਼ਨਲ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਭਾਜਪਾ ਆਗੂ ਮੈਡਮ ਅਮਨਪ੍ਰੀਤ ਕੌਰ ਰਾਏ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਨ ਕੇਡਰ ਦੀਆਂ ਅਸਾਮੀਆਂ ਵਿਚ ਐਸ. ਸੀ. ਤੇ ਐਸ. ਟੀ. ਵਰਗ ਨੂੰ ਉਨ੍ਹਾਂ ਦਾ ਬਣਦਾ ਸੰਵਿਧਾਨਕ ਹੱਕ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿਚ ਸਭ ਨੂੰ ਬਰਾਬਰ ਹੱਕ ਮਿਲਣੇ ਚਾਹੀਦੇ ਹਨ। ਰਾਖਵਾਂਕਰਨ ਕਿਸੇ ਵਰਗ ਉੱਤੇ ਕੋਈ ਅਹਿਸਾਨ ਨਹੀਂ, ਬਲਕਿ ਭਾਰਤੀ ਸੰਵੀਧਾਨ ਵਲੋਂ ਦਿੱਤਾ ਗਿਆ ਇਕ ਕਾਨੂੰਨੀ ਤੇ ਸੰਵਿਧਾਨਕ ਅਧਿਕਾਰ ਹੈ। ਇਸ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਕਿਸ਼ੋਰ ਮਕਵਾਨਾ ਵਲੋਂ ਇਸ ਮਾਮਲੇ ਸੰਬੰਧੀ ਭਰੋਸਾ ਦਿਵਾਇਆ ਕਿ ਉਹ ਐਸ. ਸੀ. ਵਰਗ ਦੇ ਬਣਦੇ ਹੱਕਾਂ ਦੀ ਬਹਾਲੀ ਲਈ ਲੋੜੀਂਦੀ ਕਾਰਵਾਈ ਕਰਨਗੇ। ਇਸ ਮੌਕੇ ਪ੍ਰੋ. ਹਰਨੇਕ ਸਿੰਘ, ਡਾ. ਰਾਮ ਸਿੰਘ ਸਾਬਕਾ ਖੇਤੀਬਾੜੀ ਅਫ਼ਸਰ, ਸਵਰਨ ਸਿੰਘ ਸੇਵਾਮੁਕਤ ਅਕਾਊਂਟਸ ਅਫ਼ਸਰ, ਰਾਮ ਸਿੰਘ ਸੇਵਾਮੁਕਤ ਡਿਪਟੀ ਡਾਇਰੈਕਟਰ, ਅਮਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥੀਆਂ ਨੇ ਪਲਾਸਟਿਕ ਦੀ ਸਹੀ ਵਰਤੋਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਨੂਰਪੁਰ ਬੇਦੀ ਸਕੂਲ ਵਿਖੇ ਸਮਾਗਮ ਦੌਰਾਨ ਸਾਬਕਾ ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Ad Position 24