ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਆਊਟਸੋਰਸ ਮੁਲਾਜ਼ਮਾਂ ਦੇ ਆਗੂਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦਾ ਦਿੱਤਾ ਭਰੋਸਾ
ਸ਼੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਜਿਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਪ੍ਰਾਜੈਕਟ ਸ੍ਰੀ ਅਨੰਦਪੁਰ ਸਾਹਿਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਉਥੇ ਹੀ ਉਨ੍ਹਾਂ ਨੇ ਸ਼ਾਮ ਨੂੰ ਜਲ ਸਪਲਾਈ ਵਿਭਾਗ ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਦੇ ਨੁਮਾਇੰਦੇ ਮੱਖਣ ਕਾਲਸ, ਕਪਿਲ ਮਹਿੰਦਲੀ ਤੇ ਗੁਰਜੀਤ ਸਿੰਘ ਲਮਲੈਹੜੀ ਦੀ ਅਗਵਾਈ ਵਾਲੇ ਵਫ਼ਦ ਨੂੰ ਉਨ੍ਹਾਂ ਦੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਨਿਯੁਕਤੀ ਪੱਤਰ ਜਲਦ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ।
ਜ
ਜਲ ਸਪਲਾਈ ਵਿਭਾਗ ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਦੇ ਨੁਮਾਇਦੇ ਮੱਖਣ ਕਾਲਸ, ਕਪਿਲ ਮਹਿੰਦਲੀ ਅਤੇ ਗੁਰਜੀਤ ਸਿੰਘ ਲਮਲੈਹੜੀ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਤਸਵੀਰ।
06-11-2026
ਸ਼੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਜਿਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਪ੍ਰਾਜੈਕਟ ਸ੍ਰੀ ਅਨੰਦਪੁਰ ਸਾਹਿਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਉਥੇ ਹੀ ਉਨ੍ਹਾਂ ਨੇ ਸ਼ਾਮ ਨੂੰ ਜਲ ਸਪਲਾਈ ਵਿਭਾਗ ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਦੇ ਨੁਮਾਇੰਦੇ ਮੱਖਣ ਕਾਲਸ, ਕਪਿਲ ਮਹਿੰਦਲੀ ਤੇ ਗੁਰਜੀਤ ਸਿੰਘ ਲਮਲੈਹੜੀ ਦੀ ਅਗਵਾਈ ਵਾਲੇ ਵਫ਼ਦ ਨੂੰ ਉਨ੍ਹਾਂ ਦੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਨਿਯੁਕਤੀ ਪੱਤਰ ਜਲਦ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ । ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਆਗੂਆਂ ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਹੀ ਬਾਕੀ ਰਹਿੰਦੇ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰਕੇ ਆਊਟਸੋਰਸ ਪ੍ਰਣਾਲੀ ਨੂੰ ਪੰਜਾਬ ’ਚੋਂ ਖ਼ਤਮ ਕਰਨ ਦੀ ਪੁਲਾਂਘ ਪੁੱਟੀ ਜਾਵੇਗੀ। ਆਗੂਆਂ ਨੇ ਮੰਗ ਕੀਤੀ ਕਿ ਜਲਦੀ ਸਾਰੇ ਆਊਟਸੋਰਸ ਇੰਨਲਿਸਟਮੈਂਟ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇ ਕੇ ਤਿਉਹਾਰੀਂ ਸੀਜ਼ਨ ’ਚ ਰਾਹਤ ਦਿੱਤੀ ਜਾਵੇ। ਗੁਰਜੀਤ ਲਮਲੈਹੜੀ ਨੇ ਮੰਤਰੀ ਅੱਗੇ ਮੰਗ ਰੱਖੀ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਆਊਟਸੋਰਸ ਅਤੇ ਇੰਨਲਿਸਟਮੈਂਟ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਅਹੁਦੇ, ਉਮਰ ਹੱਦ, ਤਕਨੀਕੀ ਸਿੱਖਿਆ, ਵਿੱਦਿਅਕ ਯੋਗਤਾ ਦੇ ਭੇਦਭਾਵ ਕੀਤਿਆਂ ਸਾਰੇ ਵਰਕਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਇਸ ਲਈ ਤਿੰਨ ਸਾਲ ਤੇ ਪੰਜ ਸਾਲ ਦੇ ਸੇਵਾ ਸ਼ਰਤ ਨੂੰ ਮਨਜ਼ੂਰ ਕੀਤਾ ਜਾਵੇ। ਮੀਟਿੰਗ ਉਪਰੰਤ ਆਗੂਆਂ ਵਲੋਂ ਗਵਰਨਰ ਨਾਲ ਹੋਣ ਵਾਲੀ ਮੀਟਿੰਗ ਨੂੰ ਕੁੱਝ ਦਿਨ ਅੱਗੇ ਪਾਓਣ ਦੀ ਬੇਨਤੀ ਉਨ੍ਹਾਂ ਦੇ ਦਫ਼ਤਰ ਨੂੰ ਭੇਜ ਦਿੱਤੀ ਗਈ। ਆਗੂਆਂ ਨੇ ਚਿਤਾਨਵੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਦੇ ਕੰਮ ਨੂੰ ਲਟਕਾਉਣ ਦੀ ਨੀਤੀ ਜਾਰੀ ਰੱਖੀ ਤਦ 14 ਨਵੰਬਰ ਨੂੰ ਸੂਬਾ ਕਮੇਟੀ ਦੇ ਸੱਦੇ ’ਤੇ ਧੂਰੀ ਪ੍ਰੋਗਰਾਮ ’ਚ ਪੂਰੇ ਜੋਸ਼ ਤੇ ਜ਼ਾਬਤੇ ਨਾਲ ਸ਼ਮੂਲੀਅਤ ਕੀਤੀ ਜਾਵੇਗੀ।