05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਲਗਾਇਆ

ਕੁਰਾਲੀ, 5 ਨਵੰਬਰ (ਹਰਪ੍ਰੀਤ ਸਿੰਘ)-ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵਲੋਂ ਬੈਂਕਿੰਗ ਅਤੇ ਸਰਕਾਰੀ ਵਿੱਤੀ ਯੋਜਨਾਵਾਂ ਦਾ ਲਾਭ ਨਾਗਰਿਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਸ਼ੁਰੂ ਵਿਸ਼ੇਸ਼ ਮੁਹਿੰਮ ਸੰਤ੍ਰਿਪਤਾ ਦੇ ਤਹਿਤ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਮੁਹਾਲੀ ਵਲੋਂ ਨੇੜਲੇ ਪਿੰਡ ਕਾਲੇਵਾਲ ਵਿਖੇ ਮੈਗਾ ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਦਾ ਪ੍ਰੋਗਰਾਮ ਕੀਤਾ। ਕੈਂਪ ਵਿਚ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਪੰਕਜ ਸੇਤੀਆ, ਐਸ.

Ad Position 21
No active advertisement
ਅਜੀਤ ਡੈਸਕ 06-11-2026
ਕੁਰਾਲੀ, 5 ਨਵੰਬਰ (ਹਰਪ੍ਰੀਤ ਸਿੰਘ)-ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵਲੋਂ ਬੈਂਕਿੰਗ ਅਤੇ ਸਰਕਾਰੀ ਵਿੱਤੀ ਯੋਜਨਾਵਾਂ ਦਾ ਲਾਭ ਨਾਗਰਿਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਸ਼ੁਰੂ ਵਿਸ਼ੇਸ਼ ਮੁਹਿੰਮ ਸੰਤ੍ਰਿਪਤਾ ਦੇ ਤਹਿਤ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਮੁਹਾਲੀ ਵਲੋਂ ਨੇੜਲੇ ਪਿੰਡ ਕਾਲੇਵਾਲ ਵਿਖੇ ਮੈਗਾ ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਦਾ ਪ੍ਰੋਗਰਾਮ ਕੀਤਾ। ਕੈਂਪ ਵਿਚ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਪੰਕਜ ਸੇਤੀਆ, ਐਸ. ਡੀ. ਐਮ. ਖਰੜ ਗੁਰਮੀਤ ਸਿੰਘ, ਪੰਜਾਬ ਨੈਸ਼ਨਲ ਬੈਂਕ ਮੁਹਾਲੀ ਦੇ ਸਰਕਲ ਮੁਖੀ ਬਿਸ਼ਵਜੀਤ ਬਿਸਵਾਲ, ਨਾਬਾਰਡ ਦੇ ਡੀ. ਜੀ. ਐਮ. ਅਰੁਣ ਕੁਮਾਰ, ਐਸ. ਬੀ. ਆਈ. ਖੇਤਰੀ ਦਫ਼ਤਰ ਦੇ ਏ. ਜੀ. ਐਮ. ਕੁੰਦਨ ਕੁਮਾਰ, ਪੰਜਾਬ ਗ੍ਰਾਮੀਣ ਬੈਂਕ ਦੇ ਖੇਤਰੀ ਮੁਖੀ ਦਿਨੇਸ਼ ਕੁਮਾਰ, ਪਿੰਡ ਕਾਲੇਵਾਲ ਦੀ ਸਰਪੰਚ ਸੁਰਿੰਦਰ ਕੌਰ ਅਤੇ ਲੀਡ ਜ਼ਿਲ੍ਹਾ ਮੈਨੇਜਰ ਮੁਹਾਲੀ ਐਮ. ਕੇ. ਭਾਰਦਵਾਜ ਸਮੇਤ ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ, ਸੀ. ਐਫ. ਐਲ. ਸੈਂਟਰਾਂ ਅਤੇ ਵਿੱਤੀ ਸਾਖਰਤਾ ਕੇਂਦਰਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੀ. ਐਨ. ਬੀ. ਦੇ ਡੀ. ਜੀ. ਐਮ. ਬਿਸ਼ਵਜੀਤ ਬਿਸਵਾਲ ਨੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਖੇਤਰ ਦੇ ਲੋਕਾਂ ਨੂੰ ਬਿਹਤਰ ਗਾਹਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਨੇ ਸਾਰੇ ਬੈਂਕਾਂ ਨੂੰ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਐਸ. ਡੀ. ਐਮ. ਖਰੜ ਗੁਰਮੀਤ ਸਿੰਘ ਨੇ ਪੰਜਾਬ ਨੈਸ਼ਨਲ ਬੈਂਕ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਂਪ ਦੌਰਾਨ ਸਵੈ-ਸਹਾਇਤਾ ਸਮੂਹਾਂ, ਆਰ. ਐਸ. ਈ. ਟੀ. ਆਈ. ਸੰਸਥਾ ਮੁਹਾਲੀ ਤੇ ਸੀ. ਐਫ. ਐਲ. ਸੈਂਟਰ ਮਾਜਰੀ ਵਲੋਂ ਵੱਖ-ਵੱਖ ਉਤਪਾਦਾਂ ਦੀਆਂ ਪ੍ਰਦਰਸ਼ਨੀ ਸਟਾਲਾਂ ਵੀ ਲਗਾਈਆਂ ਗਈਆਂ। ਵਿਦਿਆਰਥੀਆਂ ਵਲੋਂ ਸਾਈਬਰ ਅਪਰਾਧਾਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ। ਲੀਡ ਜ਼ਿਲ੍ਹਾ ਮੈਨੇਜਰ ਮੁਹਾਲੀ ਐਮ.ਕੇ. ਭਾਰਦਵਾਜ ਨੇ ਆਮ ਲੋਕਾਂ ਨੂੰ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਗ੍ਰਾਮ ਪੰਚਾਇਤ ਕਾਲੇਵਾਲ ਵਲੋਂ ਪਤਵੰਤਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੁਲਸ਼ਨ ਕੁਮਾਰ , ਪੀ. ਐਨ. ਬੀ. ਦੇ ਚੀਫ਼ ਮੈਨੇਜਰ ਗੁਰਮੀਤ ਛਾਬੜਾ, ਆਰ. ਬੀ. ਆਈ. ਚੰਡੀਗੜ੍ਹ ਦੇ ਏ. ਜੀ. ਐਮ. ਸੁਧੀਰ ਸਿੱਧੂ, ਨਾਬਾਰਡ ਦੀ ਡੀ. ਡੀ. ਐਮ. ਆਂਚਲ ਸ਼ਰਮਾ ਅਤੇ ਖੇਤਰ ਵਿਚ ਕੰਮ ਕਰ ਰਹੇ ਹੋਰ ਬੈਂਕਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਕਾਹਲੋਂ ਨੇ ਫੇਜ਼-3ਬੀ2 ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਬਲਟਾਣਾ ਦੇ ਵਾ . ਨੰ . 3 ਵਿਖੇ ਸੇਵਾ ਕੈਂਪ ਲਗਾਇਆ
Ad Position 24