05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾਂ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਘਰਾਂ ਦੀ ਮਾਲਕੀ ਦੇ ਪੱਤਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਂਅ’ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾਂ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਮਟਰਾਂ ਵਿਖੇ 169 ਤੇ ਪਿੰਡ ਬਠਲਾਣਾ ਵਿਖੇ 227 ਵਸਨੀਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਹੈ ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਵੰਡੇ ਜਾ ਰਹੇ ਹਨ। ਇਸ ਦੌਰਾਨ ਪਿੰਡ ਮਟਰਾਂ ਵਿਖੇ ਸਰਪੰਚ ਸਪਨਾ ਰਾਣੀ, ਅਵਤਾਰ ਸਿੰਘ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ ਅਤੇ ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਜਦਕਿ ਪਿੰਡ ਬਠਲਾਣਾ ਵਿਖੇ ਸਰਪੰਚ ਹਰਪਾਲ ਸਿੰਘ, ਗੁਰਜੀਤ ਸਿੰਘ ਫ਼ੌਜੀ, ਬਲਕਾਰ ਸਿੰਘ ਨੰਬਰਦਾਰ, ਹਰਨੇਕ ਸਿੰਘ ਨੰਬਰਦਾਰ, ਮਾਸਟਰ ਅਮਰਜੀਤ ਸਿੰਘ ਅਤੇ ਵਜ਼ੀਰ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਰੇਲਵੇ ਫਲਾਈਓਵਰ ‘ਤੇ ਚਾਰ ਗੱਡੀਆਂ ਦੀ ਟੱਕਰ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਪਵਿੱਤਰਾ ਜਵੈਲਰਸ ਵਲੋਂ ਸੋਨੇ ਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ
Ad Position 24