05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ’ਚ ਵੱਡਾ ਕਾਫ਼ਲਾ ਸੰਗਰੂਰ ਰੈਲੀ ’ਚ ਹੋਇਆ ਸ਼ਾਮਿਲ

ਮੁੱਲਾਂਪੁਰ ਗਰੀਬਦਾਸ, 5 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ‘ਚ ਵਿਧਾਨ ਸਭਾ ਹਲਕਾ ਖਰੜ ਤੋਂ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਇਆ। ਇਸ ਸੰਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਦੱਸਿਆ ਕਿ ਹਲਕੇ ਤੋਂ ਹਜ਼ਾਰਾਂ ਵਰਕਰਾਂ ਦਾ ਇਕੱਠ ਕਰਕੇ ਉਹ ਸੰਗਰੂਰ ਰੈਲੀ ਵਿਖੇ ਪੁੱਜੇ ਸਨ।

Ad Position 21
No active advertisement
ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਖਰੜ ਤੋਂ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ’ਚ ਰਵਾਨਾ ਹੁੰਦਾ ਹੋਇਆ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ। ਤਸਵੀਰ : ਦਿਲਬਰ ਸਿੰਘ ਖੈਰਪੁਰ 06-11-2026
ਮੁੱਲਾਂਪੁਰ ਗਰੀਬਦਾਸ, 5 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ‘ਚ ਵਿਧਾਨ ਸਭਾ ਹਲਕਾ ਖਰੜ ਤੋਂ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਇਆ। ਇਸ ਸੰਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਦੱਸਿਆ ਕਿ ਹਲਕੇ ਤੋਂ ਹਜ਼ਾਰਾਂ ਵਰਕਰਾਂ ਦਾ ਇਕੱਠ ਕਰਕੇ ਉਹ ਸੰਗਰੂਰ ਰੈਲੀ ਵਿਖੇ ਪੁੱਜੇ ਸਨ। ਕਾਫ਼ਲੇ ‘ਚ ਬੱਸਾਂ ਤੇ ਕਾਰਾਂ ਰਾਹੀਂ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਹੋਏ ਰਿਕਾਰਡਤੋੜ ਇਕੱਠ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦੇ ਹੱਕ ‘ਚ ਫ਼ਤਵਾ ਦੇਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਨਵੀਨ ਬੰਸਲ ਖਿਜ਼ਰਾਬਾਦ, ਮਦਨ ਸਿੰਘ ਮਾਣਕਪੁਰ, ਗੁਰਿੰਦਰ ਸਿੰਘ ਬੈਦਵਾਣ, ਬਾਬੂ ਸਿੰਘ ਪਮੌਰ, ਮਨਜੀਤ ਸਿੰਘ ਨਵਾਂਗਰਾਓਂ, ਹਰਨੇਕ ਸਿੰਘ ਤੱਕੀਪੁਰ, ਮੰਗਤ ਖਾਨ, ਗਗਨਦੀਪ ਸਿੰਘ ਤੋਲੇਮਾਜਰਾ, ਮਨਵਰ ਇਕਬਾਲ, ਸੁਖਜੀਤ ਸਿੰਘ ਸਵਾੜਾ, ਅਮਨ ਸ਼ਰਮਾ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ ਸਹੌੜਾਂ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ, ਸਤਵਿੰਦਰ ਸਿੰਘ ਬੰਟੀ, ਮਲਕੀਤ ਸਿੰਘ ਨਿਹੋਲਕਾ, ਗੁਰਮੀਤ ਸਿੰਘ ਢਕੌਰਾਂ, ਅਜੀਤ ਸਿੰਘ ਭੜੌਜੀਆਂ, ਸਤਪਾਲ ਪਾਲੀ ਸਿਆਲਬਾ, ਤੁਰਨ ਬਾਂਸਲ ਖਿਜ਼ਰਾਬਾਦ, ਧਨਵੰਤ ਸਿੰਘ, ਗੁਰਦੇਵ ਸਿੰਘ ਪੱਲਣਪੁਰ, ਪਵਨ ਰਾਣਾ ਮੱਛਲੀ ਕਲਾਂ, ਲਾਭ ਸਿੰਘ ਮੱਛਲੀ ਕਲਾਂ, ਸੰਤ ਰਾਣਾ, ਗੁਰਦੀਪ ਸਿੰਘ ਕੁੱਬਾਹੇੜੀ, ਸਵਰਨ ਸਿੰਘ, ਗੁਰਿੰਦਰ ਸਿੰਘ ਕੋਰੇ, ਮਨਪ੍ਰੀਤ ਸਿੰਘ ਬੱਤਰਾ, ਅਨਿਲ ਕੁਮਾਰ, ਦਰਸ਼ਨ ਸਿੰਘ ਖੇੜਾ, ਕਾਲਾ ਕਰਤਾਰਪੁਰ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਪੜੌਲ, ਬਲਵਿੰਦਰ ਸਿੰਘ ਭੋਲਾ, ਮਾਮਦੀਨ ਖਿਜ਼ਰਾਬਾਦ, ਅਮਰਜੀਤ ਸਿੰਘ ਜੰਡਪੁਰ ਅਤੇ ਕੁਲਦੀਪ ਸਿੰਘ ਓਇੰਦ ਸਮੇਤ ਹੋਰ ਕਾਂਗਰਸੀ ਵਰਕਰ ਤੇ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸਿੱਖਿਆ ਜ਼ੋਨ ਦੇ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਚੋਣ ਪ੍ਰੀਖਿਆ 28 ਨੂੰ
Ad Position 24