06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਧੂਵਨ ਸਕੂਲ ਵਿਚ ਦੀਵਾਲੀ ਦੀਆਂ ਰੌਣਕਾਂ, ਨੰਨ੍ਹੇ-ਮੁੰਨੇ ਬੱਚਿਆਂ ਨੇ ਰਾਮ-ਲੀਲ੍ਹਾ ਦਾ ਕੀਤਾ ਸ਼ਾਨਦਾਰ ਮੰਚਨ

ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਰਾਮ-ਲੀਲ੍ਹਾ ਦਾ ਸ਼ਾਨਦਾਰ ਮੰਚਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਰਾਮ-ਲੀਲ੍ਹਾ ਦਾ ਸ਼ਾਨਦਾਰ ਮੰਚਨ ਕੀਤਾ। ਬੱਚਿਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਤੇ ਹਨੂੰਮਾਨ ਜੀ ਸਮੇਤ ਰਾਮਾਇਣ ਦੇ ਵੱਖ-ਵੱਖ ਪਾਤਰਾਂ ਦੇ ਰੂਪ ਧਾਰਨ ਕਰਕੇ ਆਪਣੀ ਕਲਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੇ ਤੇ ਆਕਰਸ਼ਕ ਪਹਿਰਾਵਿਆਂ ਵਿਚ ਸਜੇ ਬੱਚੇ ਜਦੋਂ ਸਕੂਲ ਪਹੁੰਚੇ ਤਾਂ ਪੂਰਾ ਸਕੂਲ ਦੀਵਾਲੀ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਰਾਮ-ਲੀਲ੍ਹਾ ਨੇ ਹਾਜ਼ਰ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਮਨ ਮੋਹ ਲਿਆ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸੱਚਾਈ ਦੀ ਜਿੱਤ, ਬੁਰਾਈ ’ਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਸ੍ਰੀ ਰਾਮ ਦੇ ਆਦਰਸ਼ ਜੀਵਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਸਮਾਗਮ ਦੌਰਾਨ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨਾ ਹੈ। ਇਸ ਨਾਲ ਬੱਚਿਆਂ ਅੰਦਰ ਆਤਮ-ਵਿਸ਼ਵਾਸ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਵੀ ਹੁੰਦਾ ਹੈ। ਸਮੁੱਚਾ ਪ੍ਰੋਗਰਾਮ ਬੱਚਿਆਂ ਲਈ ਯਾਦਗਾਰੀ ਰਿਹਾ ਤੇ ਉਨ੍ਹਾਂ ਦੇ ਉਤਸ਼ਾਹ ਨੇ ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਹੋਰ ਵੀ ਵਧਾ ਦਿੱਤਾ। ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਪ੍ਰਿੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਅਨੂ ਕੌਂਸਲ, ਅਵਿਨਾਸ਼ ਕੁਮਾਰ, ਭੋਲਾ ਸ਼ੰਕਰ, ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਲੋਕ ਅਦਾਲਤ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ-ਸੀ. ਜੇ. ਐਮ. ਕਮ ਸਕੱਤਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਲੀ ਖੁਰਦ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24