ਮੀਆਂਪੁਰ ਹੰਡੂਰ ਵਿਚ ਤਿਆਰ ਕਮਿਊਨਿਟੀ ਸੈਂਟਰ ਦਾ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਉਦਘਾਟਨ
ਬੁੰਗਾ ਸਾਹਿਬ, 6 ਨਵੰਬਰ (ਸੁਖਚੈਨ ਸਿੰਘ ਰਾਣਾ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਮੀਆਂਪੁਰ ਹੰਡੂਰ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ।
ਬੁੰਗਾ ਸਾਹਿਬ, 6 ਨਵੰਬਰ (ਸੁਖਚੈਨ ਸਿੰਘ ਰਾਣਾ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਮੀਆਂਪੁਰ ਹੰਡੂਰ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸਹੂਲਤ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ, ਧਾਰਮਿਕ ਤੇ ਸਾਂਝੇ ਸਮਾਗਮ ਕਰਵਾਉਣ ਲਈ ਇਕ ਸਾਂਝੀ ਥਾਂ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀ ਮੰਗ ਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਸਮੇਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਫ਼ੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਤੇ ਸਾਂਝੀਆਂ ਸਹੂਲਤਾਂ ਦੇ ਨਿਰਮਾਣ ਲਈ ਕੀਤੀ ਜਾਵੇ, ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਪੰਚਾਇਤੀ ਨੁਮਾਇੰਦਿਆਂ ਤੇ ਵਸਨੀਕਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਸੈਂਟਰ ਬਣਨ ਨਾਲ ਪਿੰਡ ਦੀ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸਾਂਝੀ ਸਹੂਲਤ ਦੀ ਲੋੜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਲਈ ਇਕ ਉਚਿਤ ਸਥਾਨ ਮਿਲੇਗਾ। ਕਮਿਊਨਿਟੀ ਸੈਂਟਰ ਦਾ ਉਦਘਾਟਨ ਪਿੰਡ ਦੇ ਵਿਕਾਸ ਵੱਲ ਇਕ ਅਹਿਮ ਕਦਮ ਸਾਬਤ ਹੋਵੇਗਾ। ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਐਸ. ਸੀ. ਕਮਿਸ਼ਨ ਪੰਜਾਬ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਟਰੇਡ ਵਿੰਗ, ਸੋਹਣ ਸਿੰਘ, ਜਸਪਾਲ ਕੌਰ ਪ੍ਰਧਾਨ ਮਹਿਲਾ ਮੰਡਲ, ਬਲਵੀਰ ਸਿੰਘ ਸਰਪੰਚ, ਕੁਲਵਿੰਦਰ ਸਿੰਘ, ਹਰਜੀਤ ਕੌਰ, ਐਲਮੇ, ਸੰਤੋਖ ਸਿੰਘ ਕੈਪਟਨ, ਗੁਰਚੈਨ ਸਿੰਘ ਬੂਥ ਇੰਚਾਰਜ, ਅਮਰੀਕ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।