ਸੇਂਟ ਕਾਰਮਲ ਸਕੂਲ ਵਿਚ ਲੱਗੀਆਂ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ
ਰੂਪਨਗਰ, 6 ਨਵੰਬਰ (ਯਸ਼ਵੰਤ ਬੱਸੀ)-ਸੇਂਟ ਕਾਰਮਲ ਸਕੂਲ ਰੂਪਨਗਰ ਵਿੱਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਲਛਮੀ ਤੇ ਸ੍ਰੀ ਗਣੇਸ਼ ਦੀ ਪੂਜਾ ਨਾਲ ਕੀਤੀ ਗਈ।
ਰੂਪਨਗਰ, 6 ਨਵੰਬਰ (ਯਸ਼ਵੰਤ ਬੱਸੀ)-ਸੇਂਟ ਕਾਰਮਲ ਸਕੂਲ ਰੂਪਨਗਰ ਵਿੱਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਲਛਮੀ ਤੇ ਸ੍ਰੀ ਗਣੇਸ਼ ਦੀ ਪੂਜਾ ਨਾਲ ਕੀਤੀ ਗਈ। ਸਾਰਿਆਂ ਨੇ ਸ਼ਰਧਾ ਭਾਵਨਾ ਨਾਲ ਆਰਤੀ ਵਿਚ ਸ਼ਾਮਿਲ ਹੋ ਕੇ ਮਾਂ ਲਛਮੀ ਅਤੇ ਸ੍ਰੀ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਰਾਮ ਚੰਦਰ ਜੀ, ਸੀਤਾ ਮਾਤਾ ਜੀ ਤੇ ਲਕਸ਼ਮਣ ਜੀ ਦੀ ਝਾਕੀ ਵੀ ਤਿਆਰ ਕੀਤੀ ਗਈ। ਸਕੂਲ ਪੇਟਰਨ ਅਮਰਜੀਤ ਸਿੰਘ ਸੈਣੀ, ਐਮ. ਡੀ. ਸ੍ਰੀਮਤੀ ਮਾਧੁਰੀ ਸੈਣੀ ਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਵਲੋਂ ਦੀਵਾਲੀ ਦੇ ਇਸ ਸ਼ੁੱਭ ਤਿਉਹਾਰ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਤੋਹਫ਼ੇ ਵੰਡੇ ਗਏ। ਅਧਿਆਪਕਾਂ ਵਲੋਂ ਦੀਵਾਲ਼ੀ ਨਾਲ਼ ਸੰਬੰਧਤ ਜਾਣਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਜਮਾਤਾਂ ਵਿਚ ਸਾਂਝੀ ਕੀਤੀ ਗਈ। ਸਕੂਲ ਵਿਚ ਅੰਤਰ-ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਵੀ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਛੋਟੇ-ਛੋਟੇ ਬੱਚਿਆਂ ਨਾਲ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਦੀਵੇ ਤੇ ਮੋਮਬੱਤੀਆਂ ਜਗਾ ਕੇ ਖ਼ੁਸ਼ੀ ਸਾਂਝੀ ਕੀਤੀ ਅਤੇ ਬੱਚਿਆਂ ਨੂੰ ਹਰੀ-ਭਰੀ ਦੀਵਾਲੀ ਮਨਾਉਣ ਦਾ ਮਹੱਤਵ ਦੱਸਿਆ। ਉਨ੍ਹਾਂ ਨੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਲੋੜ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਸਮੂਹ ਕੋਆਰਡੀਨੇਟਰਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ।