06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਦਹੀਰਪੁਰ ਨੂੰ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ

ਨੂਰਪੁਰ ਬੇਦੀ, 6 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਦਹੀਰਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਨੂਰਪੁਰ ਬੇਦੀ, 6 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਦਹੀਰਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਲੋਕ ਮਿਲਣੀ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਵਲੋਂ ਰੱਖੀਆਂ ਗਈਆਂ ਵੱਖ-ਵੱਖ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੇ ਦਰਵਾਜ਼ੇ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਵਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਿੰਡਰ ਨਗਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਨੇ 5 ਲੱਖ ਰੁਪਏ ਦੀ ਦਿੱਤੀ ਗ੍ਰਾਂਟ
Ad Position 24