06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ’ਚ ਹਫ਼ਤਾ ਭਰ ਮੀਂਹ ਨਾ ਪੈਣ ਦੀ ਪੇਸ਼ਨਗੋਈ, ਪਰ ਠੰਢ ਦਾ ਵਧੇਗਾ ਜ਼ੋਰ

ਚੰਡੀਗੜ੍ਹ, 6 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਹਫ਼ਤਾ ਭਰ ਮੀਂਹ ਨਾ ਪੈਣ ਦੀ ਉਮੀਦ ਪ੍ਰਗਟਾਈ ਗਈ ਹੈ, ਪਰ ਸਵੇਰੇ-ਸ਼ਾਮ ਤੇ ਰਾਤ ਦੇ ਸਮੇਂ ਧੁੰਦ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਜਿਸ ਕਾਰਨ ਸੂਬੇ ਵਿਚ ਠੰਢ ਦਾ ਜ਼ੋਰ ਵਧੇਗਾ ਤੇ ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨਜ਼ਦੀਕ ਰਹੇਗਾ।

Ad Position 21
No active advertisement
ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਹਫ਼ਤਾ ਭਰ ਮੀਂਹ ਨਾ ਪੈਣ ਦੀ ਉਮੀਦ ਪ੍ਰਗਟਾਈ ਗਈ ਹੈ, ਪਰ ਸਵੇਰੇ-ਸ਼ਾਮ ਤੇ ਰਾਤ ਦੇ ਸਮੇਂ ਧੁੰਦ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਜਿਸ ਕਾਰਨ ਸੂਬੇ ਵਿਚ ਠੰਢ ਦਾ ਜ਼ੋਰ ਵਧੇਗਾ ਤੇ ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨਜ਼ਦੀਕ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਰਾਜ ਦੇ ਅਗਲੇ ਹਫ਼ਤੇ (6 ਤੋਂ 12 ਨਵੰਬਰ) ਦਾ ਮੌਸਮ ਸੰਬੰਧੀ ਅਨੁਮਾਨ ਪ੍ਰਗਟਾਉਂਦਿਆਂ ਕਿਹਾ ਕਿ ਇਸ ਹਫ਼ਤੇ ਰਾਜ ਵਿਚ ਕਿਤੇ ਵੀ ਕੋਈ ਮਹੱਤਵਪੂਰਨ ਮੀਂਹ ਪੈਣ ਦੀ ਉਮੀਦ ਨਹੀਂ ਹੈ। ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ’ਤੇ ਅਗਲੇ ਹਫ਼ਤੇ ਬਰਫ਼ਬਾਰੀ ਹੋਣ ਕਾਰਨ ਪੰਜਾਬ ਦੇ ਪਹਾੜੀ ਸਰਹੱਦੀ ਜ਼ਿਲ੍ਹਿਆਂ ਦੇ ਤਾਪਮਾਨ ਵਿਚ 2 ਡਿਗਰੀ ਸੈਲਸੀਅਸ ਤੱਕ ਦੀ ਕਮੀ ਆਵੇਗੀ ਅਤੇ ਇਸ ਹਫ਼ਤੇ ਸੂਬੇ ਦੇ ਪੂਰਬੀ ਤੇ ਉੱਤਰੀ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ (ਦਿਨ ਸਮੇਂ) 28 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ, ਜਦੋਂ ਹੋਰਨਾਂ ਜ਼ਿਲ੍ਹਿਆਂ ’ਚ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਇਸੇ ਤਰ੍ਹਾਂ ਘੱਟੋ ਘੱਟ ਤਾਪਮਾਨ (ਰਾਤ ਸਮੇਂ) ਸੂਬੇ ਦੇ ਉੱਤਰੀ ਹਿਸੇ ਵਿਚ 10 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਤੇ ਬਾਕੀ ਹਿੱਸਿਆਂ ਵਿਚ 12 ਤੋਂ 14 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ’ਚ ਸ਼ੁੱਕਰਵਾਰ ਨੂੰ ਦਿਨ ਦੇ ਤਾਪਮਾਨ ਵਿਚ ਮਾਮੂਲੀ ਕਮੀ ਆਈ ਹੈ ਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ, ਜਦਕਿ ਵੀਰਵਾਰ ਰਾਤ ਦਾ ਘੱਟ ਤੋਂ ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਬਠਿੰਡਾ ਵਿਚ ਰਿਹਾ।
Ad Position 22
No active advertisement
ਪਿਛਲੀ ਖ਼ਬਰ ਧੂੜ, ਪ੍ਰਦੂਸ਼ਣ, ਪਟਾਕਿਆਂ ਦੇ ਧੂੰਏਂ ਨਾਲ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਹੋ ਸਕਦਾ ਹੈ ਨੁਕਸਾਨ-ਮਾਹਿਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਪ੍ਰਸਿੱਧ ਅਦਾਕਾਰ, ਲੇਖਕ ਤੇ ਨਿਰਦੇਸ਼ਕ ਰਾਣਾ ਰਣਬੀਰ ਹੋਏ ਰੁਬਰੂ
Ad Position 24