07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਨੇ ਚੰਦੂਮਾਜਰਾ ਦੇ ਪਾਰਟੀ ਨੂੰ ਛੱਡ ਕੇ ਜਾਣ ਦੀ ਕੀਤੀ ਨਿਖੇਧੀ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਖ਼ਾਲਸਾ ਸਕੂਲ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸੂਬਾ ਆਗੂ ਜਥੇਦਾਰ ਹਰਬੰਸ ਸਿੰਘ ਕੰਧੋਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਨੇ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਆਗੂਆਂ ਜਥੇਦਾਰ ਕੰਧੋਲਾ, ਜਥੇਦਾਰ ਸੱਲ੍ਹੋ ਮਾਜਰਾ, ਜਥੇਦਾਰ ਮਕੜੋਨਾ ਆਦਿ ਬੁਲਾਰਿਆਂ ਨੇ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਭਗੌੜੇ ਸਾਬਤ ਹੋਏ ਹਨ, ਸਭ ਤੋਂ ਵੱਧ ਰੋਲਾ ਪਾਉਣ ਵਾਲੇ ਚੰਦੂਮਾਜਰਾ ਦੇ ਪਾਰਟੀ ਛੱਡ ਕੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਣਾ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਖ਼ਾਲਸਾ ਸਕੂਲ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸੂਬਾ ਆਗੂ ਜਥੇਦਾਰ ਹਰਬੰਸ ਸਿੰਘ ਕੰਧੋਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਨੇ ਵਿਸ਼ੇਸ਼ ਰੂਪ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਆਗੂਆਂ ਜਥੇਦਾਰ ਕੰਧੋਲਾ, ਜਥੇਦਾਰ ਸੱਲ੍ਹੋ ਮਾਜਰਾ, ਜਥੇਦਾਰ ਮਕੜੋਨਾ ਆਦਿ ਬੁਲਾਰਿਆਂ ਨੇ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਭਗੌੜੇ ਸਾਬਤ ਹੋਏ ਹਨ, ਸਭ ਤੋਂ ਵੱਧ ਰੋਲਾ ਪਾਉਣ ਵਾਲੇ ਚੰਦੂਮਾਜਰਾ ਦੇ ਪਾਰਟੀ ਛੱਡ ਕੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਣਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅੱਜ ਪਾਰਟੀ ਸੂਬੇ ਅੰਦਰ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਪੂਰੀ ਤਰਾਂ ਤਿਆਰ ਹੈ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕਰਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਫ਼ੈਸਲਾ ਲਿਆ। ਇਸ ਮੌਕੇ ਸਰਕਲ ਪ੍ਰਧਾਨ ਨਿਰਭੈ ਸਿੰਘ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਸਵਰਨ ਸਿੰਘ ਸੈਣੀ, ਪਰਗਟ ਸਿੰਘ ਰੌਲੂਮਾਜਰਾ, ਮੋਹਣ ਸਿੰਘ, ਹਰਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਦੇ ਕਈ ਆਗੂ/ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੇ ਪੋਸਟਰਾਂ ਤੇ ਰੰਗੋਲੀ ਰਾਹੀਂ ਦਿੱਤਾ ‘ਗ੍ਰੀਨ ਦੀਵਾਲੀ ,ਕਲੀਨ ਦੀਵਾਲੀ’ ਮਨਾਉਣ ਦਾ ਸੰਦੇਸ਼ ਅਗਲੀ ਖ਼ਬਰ ਸਕੂਲ ਕਾਰਨੀਵਲ ਦਾ ਆਯੋਜਨ
Ad Position 24