08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡੀ. ਏ. ਵੀ. ਸਕੂਲ ਰੂਪਨਗਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਰੂਪਨਗਰ, 7 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡੀ. ਏ.

Ad Position 21
No active advertisement
ਅਜੀਤ ਡੈਸਕ 08-11-2026
ਰੂਪਨਗਰ, 7 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਂਤੀ ਪਾਠ ਤੇ ਸ਼ਬਦ ਗਾਇਨ ਨਾਲ ਕੀਤੀ ਗਈ। ਉਸ ਤੋਂ ਬਾਅਦ ਵੱਖ-ਵੱਖ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੀਵਾਲੀ ਤੇ ਤਿਉਹਾਰ ’ਤੇ ਚਾਨਣਾ ਪਾਇਆ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਆਪਣੇ ਵਲੋਂ ਬਣਾਏ ਦੀਵਿਆਂ ਦੀਆਂ ਸਟਾਲਾਂ ਵੀ ਲਗਾਈਆਂ। ਸਕੂਲ ਮੈਨੇਜਿੰਗ ਕਮੇਟੀ ਦੇ ਮੈਨੇਜਰ ਰਵਿੰਦਰ ਤਲਵਾੜ, ਚੇਅਰਮੈਨ ਮੋਹਿਤ ਜੈਨ, ਵਾਈਸ ਚੇਅਰਮੈਨ ਯੋਗੀਸ਼ ਮੋਹਨ ਪੰਕਜ ਨੇ ਸਾਰੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸੰਗੀਤਾ ਰਾਣੀ ਨੇ ਪੇਸ਼ਕਾਰੀ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਦੁੱਧ ਉਤਪਾਦਕ ਨੂੰ ਮੁਨਾਫ਼ਾ ਵੰਡਿਆ ਅਗਲੀ ਖ਼ਬਰ ਐੱਚ. ਡੀ. ਐਫ. ਸੀ. ਬੈਂਕ ਨੰਗਲ ਵਲੋਂ ਗਰੀਨ ਦੀਵਾਲੀ ਦਾ ਸੁਨੇਹਾ, ਪਟਾਕਿਆਂ ਦੀ ਥਾਂ ਵੰਡੇ ਫਲਦਾਰ ਤੇ ਛਾਂਦਾਰ ਬੂਟੇ
Ad Position 24