08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਵਾਨੀ ਸੰਭਾਲ ਸਾਈਕਲ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸਾਬਕਾ ਮੁੱਖ ਮੰਤਰੀ ਚੰਨੀ ਨੇ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਮੈਂਬਰ ਹਲਕਾ ਜਲੰਧਰ ਵਲੋਂ ਕਾਂਗਰਸ ਪਾਰਟੀ ਵਲੋਂ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸੂਬੇ ਦੇ 30 ਵਿਧਾਨ ਸਭਾ ਹਲਕਿਆਂ ਲਈ ਕੀਤੀ ਜਾਣ ਵਾਲੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਪਰੰਤ ਉਨ੍ਹਾਂ ਦੱਸਿਆ ਕਿ ਇਹ ਸਾਈਕਲ ਯਾਤਰਾ ਪੰਜਾਬ ਵਿਚ ਨਸ਼ਿਆਂ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਤੇ ਬਾਹਰੋਂ ਆ ਕੇ ਰਾਜ ਕਰ ਰਹੇ ਆਗੂਆਂ ਖ਼ਿਲਾਫ਼ ਕੀਤੀ ਜਾਣੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਮੈਂਬਰ ਹਲਕਾ ਜਲੰਧਰ ਵਲੋਂ ਕਾਂਗਰਸ ਪਾਰਟੀ ਵਲੋਂ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸੂਬੇ ਦੇ 30 ਵਿਧਾਨ ਸਭਾ ਹਲਕਿਆਂ ਲਈ ਕੀਤੀ ਜਾਣ ਵਾਲੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਪਰੰਤ ਉਨ੍ਹਾਂ ਦੱਸਿਆ ਕਿ ਇਹ ਸਾਈਕਲ ਯਾਤਰਾ ਪੰਜਾਬ ਵਿਚ ਨਸ਼ਿਆਂ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਤੇ ਬਾਹਰੋਂ ਆ ਕੇ ਰਾਜ ਕਰ ਰਹੇ ਆਗੂਆਂ ਖ਼ਿਲਾਫ਼ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਟੇਡੀਅਮ ਤੋਂ ਸਾਈਕਲ ਯਾਤਰਾ ਦੀ ਆਰੰਭਤਾ ਮੌਕੇ ਕਾਂਗਰਸ ਪਾਰਟੀ ਦੇ ਵੱਡੇ ਆਗੂ ਸ਼ਾਮਲ ਹੋਣਗੇ, ਇਸ ਸਾਈਕਲ ਯਾਤਰਾ ਲਈ 2 ਹਜ਼ਾਰ ਤੋਂ ਉੱਪਰ ਸਾਈਕਲ ਸਵਾਰ ਇੱਥੋਂ ਯਾਤਰਾ ਸ਼ੁਰੂ ਕਰਕੇ ਖਮਾਣੋਂ, ਸਮਰਾਲਾ, ਲੁਧਿਆਣਾ, ਮੋਗਾ ਤੋਂ ਹੁੰਦੀ ਹੋਈ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇਗੀ, ਜਿੱਥੇ ਪੰਜਾਬ, ਦੇਸ਼ ਤੇ ਨੌਜਵਾਨੀ ਦੀ ਖ਼ੁਸ਼ਹਾਲੀ ਲਈ ਅਰਦਾਸ ਕਰਨ ਤੋਂ ਬਾਅਦ ਸੂਬੇ ਦੇ ਕਰੀਬ 30 ਹਲਕਿਆਂ ਵਿਚ ਇਹ ਯਾਤਰਾ ਪੁੱਜੇਗੀ ਅਤੇ ਸੂਬੇ ਦੇ ਲੋਕਾਂ ਨੂੰ ਸੂਬੇ ਦੀ ਬਿਹਤਰੀ ਲਈ ਜਾਗਰੂਕ ਕੀਤਾ ਜਾਵੇਗਾ। ਸ੍ਰੀ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦਤਰ ਬਣ ਚੁੱਕੇ ਹਨ, ਆਮ ਨਾਗਰਿਕ ਵੀ ਘਰ ਤੋਂ ਬਾਹਰ ਨਿਕਲਣ ਲੱਗਿਆ ਡਰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬਿਗੜੇ ਹਾਲਾਤਾਂ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁੱਤਰ ਰੋਜ਼ਾਨਾ ਮਰ ਰਹੇ ਹਨ ਪਰ ਸਰਕਾਰ ਇਸ ਤੋਂ ਬੇਫ਼ਿਕਰ ਝੂਠੇ ਦਾਅਵੇ ਠੋਕ ਰਹੀ ਹੈ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਗੁਰਦੀਪ ਸਿੰਘ ਗੜ੍ਹੀ, ਸੰਮਤੀ ਮੈਂਬਰ ਜਸਵੀਰ ਸਿੰਘ ਸੈਦਪੁਰ, ਕੌਂਸਲਰ ਕਿਰਪਾਲ ਸਿੰਘ ਗਿੱਲ, ਵਰਿੰਦਰ ਕੁਮਾਰ ਵਿਕੀ, ਪਵਿੰਤਰ ਸਿੰਘ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਗੁਰਚਰਨ ਸਿੰਘ ਮਾਣੇਮਾਜਰਾ, ਦਰਸ਼ਨ ਸਿੰਘ ਸੰਧੂ ਅਮਰਾਲੀ, ਬੰਤ ਸਿੰਘ ਕਲਾਰਾਂ, ਰੋਹਿਤ ਸੱਭਰਵਾਲ, ਲਖਵਿੰਦਰ ਸਿੰਘ ਭੂਰਾ, ਤਾਰਾ ਚੰਦ ਜੰਡ ਸਾਹਿਬ, ਅਮਨ ਸਰਪੰਚ, ਮਲਕੀਤ ਸਿੰਘ ਮੁੰਡੀਆਂ, ਰਾਹੁਲ ਸਮੇਤ ਵੱਡੀ ਗਿਣਤੀ ਵਿਚ ਸਾਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਅਗਲੀ ਖ਼ਬਰ ਭਲਿਆਣ ਵਿਖੇ ਮੈਰਿਟ ਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਟਰਾਫੀਆਂ ਦੇ ਕੇ ਕੀਤਾ ਸਨਮਾਨਿਤ
Ad Position 24