ਸੰਗਰੂਰ ਦੀ ਇਤਿਹਾਸਕ ਰੈਲੀ ਨੇ ਸੂਬੇ ਦੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਿਆ-ਕੰਗ
ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਈ ‘ਇਨਸਾਫ਼ ਰੈਲੀ’ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸੰਕੇਤ ਹੈ, ਜਿਸ ਨਾਲ ਪਾਰਟੀ ਦਾ ਭਵਿੱਖੀ ਚੋਣ ਮੈਦਾਨ ਦਾ ਰਾਹ ਸੌਖਾ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿਛਲੇ ਸਾਢੇ ਚਾਰ ਸਾਲਾਂ ਦੇ ਔਖੇ ਸਮੇਂ ‘ਚ ਦਿਨ-ਰਾਤ ਇਕ ਕਰਕੇ ਹਰ ਪੱਧਰ ‘ਤੇ ਕਾਂਗਰਸ ਪਾਰਟੀ ਨੂੰ ਖੜ੍ਹਾ ਤੇ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਰਹੇ ਸਨ, ਪਰ ਕੁਝ ਸਮੇਂ ਤੋਂ ਕੁਝ ਕੁ ਕਾਂਗਰਸੀ ਆਗੂਆਂ ਦੀ ਆਪਸੀ ਖਿੱਚੋਤਾਣ ਕਰਕੇ ਸੂਬੇ ‘ਚ ਕਾਂਗਰਸ ਪਾਰਟੀ ਲਈ ਮਾਹੌਲ ਕਾਫ਼ੀ ਉਥਲ-ਪੁਥਲ ਵਾਲਾ ਰਿਹਾ ਸੀ।
ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਈ ‘ਇਨਸਾਫ਼ ਰੈਲੀ’ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸੰਕੇਤ ਹੈ, ਜਿਸ ਨਾਲ ਪਾਰਟੀ ਦਾ ਭਵਿੱਖੀ ਚੋਣ ਮੈਦਾਨ ਦਾ ਰਾਹ ਸੌਖਾ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿਛਲੇ ਸਾਢੇ ਚਾਰ ਸਾਲਾਂ ਦੇ ਔਖੇ ਸਮੇਂ ‘ਚ ਦਿਨ-ਰਾਤ ਇਕ ਕਰਕੇ ਹਰ ਪੱਧਰ ‘ਤੇ ਕਾਂਗਰਸ ਪਾਰਟੀ ਨੂੰ ਖੜ੍ਹਾ ਤੇ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਰਹੇ ਸਨ, ਪਰ ਕੁਝ ਸਮੇਂ ਤੋਂ ਕੁਝ ਕੁ ਕਾਂਗਰਸੀ ਆਗੂਆਂ ਦੀ ਆਪਸੀ ਖਿੱਚੋਤਾਣ ਕਰਕੇ ਸੂਬੇ ‘ਚ ਕਾਂਗਰਸ ਪਾਰਟੀ ਲਈ ਮਾਹੌਲ ਕਾਫ਼ੀ ਉਥਲ-ਪੁਥਲ ਵਾਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਈ ਇਤਿਹਾਸਕ ਰੈਲੀ ਨੇ ਸੂਬੇ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ‘ਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਗਠਨ ਦੀ ਵੀ ਲੋਕਾਂ ‘ਚ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਕੰਗ ਨੇ ਕਿਹਾ ਕਿ ਹੁਣ ਅਗਲੇ ਦੋ ਤਿੰਨ ਮਹੀਨਿਆਂ ਦਾ ਸਮਾਂ ਕਾਂਗਰਸ ਲਈ ਬਹੁਤ ਨਾਜ਼ੁਕ ਹੈ ਅਤੇ ਸਮੁੱਚੇ ਆਗੂਆਂ ਨੂੰ ਗੰਭੀਰਤਾ ਨਾਲ ਚੱਲਣ ਦੀ ਲੋੜ ਹੈ। 07 ਐਮਓਐਚ 03