08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿੱਦਿਆ ਵੈਲੀ ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਉਤਸ਼ਾਹ ਨਾਲ ਮਨਾਇਆ। ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਨੂੰ ਰੰਗੋਲੀਆਂ, ਲਾਈਟਾਂ ਅਤੇ ਰਵਾਇਤੀ ਸਜਾਵਟੀ ਵਸਤਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 08-11-2026
ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਉਤਸ਼ਾਹ ਨਾਲ ਮਨਾਇਆ। ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਨੂੰ ਰੰਗੋਲੀਆਂ, ਲਾਈਟਾਂ ਅਤੇ ਰਵਾਇਤੀ ਸਜਾਵਟੀ ਵਸਤਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ, ਜਦਕਿ ਦੀਵਿਆਂ ਦੀ ਸਜਾਵਟ, ਕਲਾ ਤੇ ਸ਼ਿਲਪਕਾਰੀ ਆਦਿ ਨਾਲ ਸੰਬੰਧਿਤ ਪੇਸ਼ਕਾਰੀਆਂ ਰਾਹੀਂ ਆਪਣੀ ਸਿਰਜਣਾਕਤਮਕਤਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਤੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਦਕਿ ਪ੍ਰਿੰ. ਡਾ. ਸੁਮਨ ਲਤਾ ਨੇ ਆਪਣੇ ਸੰਦੇਸ਼ ਦੌਰਾਨ ਸਾਰੇ ਬੱਚਿਆਂ ਨੂੰ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਂਦਿਆਂ ਦਿਆਲਤਾ, ਹਮਦਰਦੀ ਤੇ ਸਕਰਾਤਮਕਤਾ ਦੀ ਰੌਸ਼ਨੀ ਫੈਲਾਉਣ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵਲੋਂ 523 ਥਾਂਈਂ ਛਾਪੇਮਾਰੀ 174 ਕਾਬੂ ਅਗਲੀ ਖ਼ਬਰ ਸੰਗਰੂਰ ਦੀ ਇਤਿਹਾਸਕ ਰੈਲੀ ਨੇ ਸੂਬੇ ਦੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਿਆ-ਕੰਗ
Ad Position 24