08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵਲੋਂ 523 ਥਾਂਈਂ ਛਾਪੇਮਾਰੀ 174 ਕਾਬੂ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 291ਵੇਂ ਦਿਨ, ਪੁਲਿਸ ਟੀਮਾਂ ਨੇ 174 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ।

Ad Position 21
No active advertisement
ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 291ਵੇਂ ਦਿਨ, ਪੁਲਿਸ ਟੀਮਾਂ ਨੇ 174 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,063 ਹੋ ਗਈ ਹੈ। ਇਸ ਤੋਂ ਇਲਾਵਾ 148 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 616ਵੇਂ ਦਿਨ ਵੀ ਜਾਰੀ ਰੱਖਿਆ। 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਕੋਲੋਂ 1.3 ਕਿੱਲੋ ਹੈਰੋਇਨ, 5 ਕਿੱਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ ਤੇ 400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 616 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 91,612 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 400 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਵੰਡੇ ਅਗਲੀ ਖ਼ਬਰ ਵਿੱਦਿਆ ਵੈਲੀ ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24