07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਧਾਰਮਿਕ ਅਸਥਾਨਾਂ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ - ਕਮਲ ਚੌਹਾਨ ਟੇਢੇਵਾਲ

ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਦੇ ਪਿੰਡ ਭੱਟੋਂ ਵਿਖੇ ਮੰਦਰ ਦੀ ਛੱਤ ਦੇ ਨਿਰਮਾਣ ਕਾਰਜ ਲਈ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਓ. ਬੀ.

Ad Position 21
No active advertisement
ਭੱਟੋਂ ਵਿਖੇ ਨਿਰਮਾਣ ਕਾਰਜਾਂ ਲਈ ਰਾਸ਼ੀ ਭੇਟ ਕਰਦੇ ਹੋਏ ਪੰਜਾਬ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ। ਤਸਵੀਰ : ਵਿੰਦਰਪਾਲ ਝਾਂਡੀਆਂ 08-11-2026
ਨੂਰਪੁਰ ਬੇਦੀ, 7 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਦੇ ਪਿੰਡ ਭੱਟੋਂ ਵਿਖੇ ਮੰਦਰ ਦੀ ਛੱਤ ਦੇ ਨਿਰਮਾਣ ਕਾਰਜ ਲਈ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ 51 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕਰਕੇ ਯੋਗਦਾਨ ਦਿੱਤਾ। ਇਸ ਮੌਕੇ ਕਮਲ ਚੌਹਾਨ ਟੇਢੇਵਾਲ ਨੇ ਆਪਣੀ ਸਮੁੱਚੀ ਟੀਮ ਸਮੇਤ ਪਿੰਡ ਭੱਟੋਂ ਵਿਖੇ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਮਲ ਚੌਹਾਨ ਟੇਢੇਵਾਲ ਨੇ ਕਿਹਾ ਕਿ ਧਾਰਮਿਕ ਸਥਾਨਾਂ ਤੇ ਲੋਕ ਭਲਾਈ ਦੇ ਕਾਰਜਾਂ ਵਿਚ ਸਹਿਯੋਗ ਦੇਣਾ ਸਮਾਜ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਪਿਆਰ, ਸਾਂਝ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸ਼ਿਵਾਲਿਕ ਫੋਡਰ ਐਂਡ ਐਗਰੀ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਮੈਂਬਰਾਂ ਨੂੰ ਮੰਦਰ ਦੀ ਛੱਤ ਦੇ ਨਿਰਮਾਣ ਕਾਰਜ ਵਿਚ ਸਹਿਯੋਗ ਦੇਣ ਲਈ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਸਰਪੰਚ ਬਲਵੀਰ ਸਿੰਘ ਭੱਟੋਂ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਤਵਿੰਦਰ ਸਿੰਘ ਭੱਗਲ ਸਾਹਿਬ, ਸ਼ਿਵਾਲਿਕ ਫੋਰਡ ਐਂਡ ਐਗਰੀ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਮੈਂਬਰ ਤੇ ਪਿੰਡ ਦੀ ਸਮੁੱਚੀ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐੱਸ 2025 ਭਰਤੀ ਵਿਵਾਦ ਦੀ ਸੀ.ਬੀ.ਆਈ. ਜਾਂਚ ਤੋਂ ਕਿਉਂ ਭੱਜ ਰਹੀ ਹੈ ਭਗਵੰਤ ਮਾਨ ਸਰਕਾਰ - ਪਰਮਜੀਤ ਸਿੰਘ ਕੈਂਥ ਅਗਲੀ ਖ਼ਬਰ ਵਿਗਿਆਨ ਮੇਲੇ ਵਿਚ ਪ੍ਰਾਪਤੀ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
Ad Position 24