07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਗਾਤਾਰ ਚੌਥੇ ਸਾਲ ਬਲਾਕ ਪਟਿਆਲਾ-2 ਨੇ ਜਿੱਤੀ ਓਵਰਆਲ ਟਰਾਫੀ

ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਸਿੱਖਿਆ ਅਧਿਕਾਰੀ ਪਟਿਆਲਾ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਨੀਵਾਰ ਨੂੰ ਅਮਿਟ ਯਾਦਾਂ ਛੱਡਦੀਆਂ ਸੰਪੰਨ ਹੋ ਗਈਆਂ ਹਨ। ਇਹਨਾਂ ਖੇਡਾਂ ਦੌਰਾਨ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪਟਿਆਲਾ-2 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਚੌਥੇ ਸਾਲ ਓਵਰਆਲ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ।

Ad Position 21
No active advertisement
ਓਵਰਆਲ ਟਰਾਫੀ ਹਾਸਿਲ ਕਰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਤੇ ਬਲਾਕ ਦੇ ਅਧਿਆਪਕ। ਅਜੀਤ ਤਸਵੀਰ 08-11-2026
ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਸਿੱਖਿਆ ਅਧਿਕਾਰੀ ਪਟਿਆਲਾ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਨੀਵਾਰ ਨੂੰ ਅਮਿਟ ਯਾਦਾਂ ਛੱਡਦੀਆਂ ਸੰਪੰਨ ਹੋ ਗਈਆਂ ਹਨ। ਇਹਨਾਂ ਖੇਡਾਂ ਦੌਰਾਨ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪਟਿਆਲਾ-2 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਚੌਥੇ ਸਾਲ ਓਵਰਆਲ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ। ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਦੇ ਸਮੂਹ ਖਿਡਾਰੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ ਅਤੇ ਵੱਡੇ ਪੱਧਰ ‘ਤੇ ਗੋਲਡ ਮੈਡਲ ਹਾਸਲ ਕਰਕੇ ਲਗਾਤਾਰ ਚੌਥੇ ਸਾਲ ਟਰਾਫੀ ਹਾਸਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਖੇਡਾਂ ਦੀ ਵਿਦਿਆਰਥੀ ਜੀਵਨ ਵਿੱਚ ਵਿਸ਼ੇਸ਼ ਮਹੱਤਤਾ ਹੈ। ਇਸ ਲਈ ਹਰ ਇੱਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਜਰੂਰ ਭਾਗ ਲੈਣਾ ਚਾਹੀਦਾ ਹੈ। ਅਖੀਰਲੇ ਦਿਨ ਦੇ ਹੋਏ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਬੈਡਮਿੰਟਨ (ਲੜਕੇ ਤੇ ਲੜਕੀਆਂ) ਦੇ ਮੁਕਾਬਲੇ ਵਿੱਚ ਬਲਾਕ ਦੀ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ ਹੈ। ਕਰਾਟੇ (ਮੁੰਡੇ ਅਤੇ ਕੁੜੀਆਂ) ਵਿੱਚ ਵੀ ਪਟਿਆਲਾ-2 ਬਲਾਕ ਦੀ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ) ਵਿੱਚ ਵੀ ਬਲਾਕ ਪਟਿਆਲਾ-2 ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ ਹੈ ਉਨ੍ਹਾਂ ਅੱਗੇ ਦੱਸਿਆ ਕਿ 100 ਮੀਟਰ ਦੌੜਾਂ (ਮੁੰਡੇ) ਵਿੱਚ ਪਟਿਆਲਾ-2 ਦੇ ਖਿਡਾਰੀ ਅੰਕੁਸ਼ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ, 400 ਮੀਟਰ (ਮੁੰਡੇ) ਦੌੜ ਵਿੱਚ ਪਟਿਆਲਾ-2 ਦੇ ਰਿਸ਼ਵ ਕੁਮਾਰ ਗੌਤਮ ਨੇ ਦੂਜਾ ਸਥਾਨ, 600 ਮੀਟਰ ਅਤੇ (ਮੁੰਡੇ) ਦੌੜ ਵਿੱਚ ਰਿਸ਼ਵ ਕੁਮਾਰ ਗੌਤਮ ਨੇ ਪਹਿਲਾ ਸਥਾਨ, ਰਿਲੇਅ ਰੇਸ (ਮੁੰਡੇ) ਵਿੱਚ ਬਲਾਕ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਹਨਾਂ ਅੱਗੇ ਦੱਸਿਆ ਕਿ ਗੋਲਾ ਸੁੱਟਣ (ਲੜਕੀਆਂ) ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਡਰੌਲਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 200 ਮੀਟਰ ਦੌੜ (ਲੜਕੀਆਂ) ਵਿੱਚ ਸ਼ਿਕਾਰੀ ਪ੍ਰਾਇਮਰੀ ਸਕੂਲ ਰਾਏ ਮਾਜਰਾ ਦੀ ਵਿਦਿਆਰਥਨ ਗੁੰਜਨ ਨੇ ਦੂਜਾ ਸਥਾਨ, 400 ਮੀਟਰ (ਲੜਕੀਆਂ) ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲ ਅਰਾਈ ਮਾਜਰਾ ਦੀ ਵਿਦਿਆਰਥਣ ਪ੍ਰੀਆ ਨੇ ਪਹਿਲਾ ਸਥਾਨ ਹਾਸਲ ਕੀਤਾ। 600 ਮੀਟਰ (ਲੜਕੀਆਂ) ਦੌੜ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਰਾਈ ਮਾਜਰਾ ਦੀ ਵਿਦਿਆਰਥਣ ਗੁੰਜਨ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਰਿਲੇਅ ਰੇਸ (ਕੁੜੀਆਂ) ਵਿੱਚ ਬਲਾਕ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਹਨਾਂ ਜੇਤੂ ਖਿਡਾਰੀਆਂ ਨੂੰ ਬੀਪੀਈਓ ਪ੍ਰਿਥੀ ਸਿੰਘ ਨੇ ਮੁਬਾਰਕਬਾਦ ਦਿੰਦੇ ਹੋਏ ਸਟੇਟ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਲਾਕ ਦੇ ਸਮੂਹ ਅਧਿਆਪਕ ਹਾਜ਼ਰ ਸਨ। ਇਸ ਮੌਕੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬੀਪੀਈਓ ਜਸਵਿੰਦਰ ਸਿੰਘ, ਬੀਪੀਈਓ ਸੁਰਜੀਤ ਸਿੰਘ, ਬੀਪੀਈਓ ਦਵਿੰਦਰ ਸਿੰਘ, ਬੀਪੀਈਓ ਮੇਜਰ ਸਿੰਘ, ਬੀਪੀਈਓ ਸਲੀਮ ਅਖਤਰ, ਬੀਪੀਈਓ ਭਾਰਤ ਭੂਸ਼ਣ, ਬੀਪੀਈਓ ਸਤਪਾਲ ਸ਼ਰਮਾ, ਬੀਪੀਈਓ ਬਲਬੀਰ ਕੌਰ, ਬੀਪੀਈਓ ਹਰਬੰਸ ਸਿੰਘ, ਬੀਪੀਈਓ ਗੋਪਾਲ ਕ੍ਰਿਸ਼ਨ, ਜਿਲਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਜਗਜੀਤ ਸਿੰਘ ਵਾਲੀਆ, ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਐਚਟੀ ਪੂਰਨ ਸਿੰਘ, ਸੀਐਚਟੀ ਰੇਖਾ ਵਰਮਾ ਅਤੇ ਸੀਐਚਟੀ ਸਤਵੰਤ ਕੌਰ ਸਮੇਤ ਬਲਾਕ ਦੇ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢੁਡਿਆਲ ਖਾਲਸਾ ਸਕੂਲ ’ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਰੂਦ ਦੇ ਢੇਰ ’ਤੇ ਬੈਠਾ ਸ਼ਹਿਰ, ਦਰਜਨਾਂ ਦੁਕਾਨਾਂ ਦੇ ਬਾਹਰ ਮੰਜਿਆਂ ’ਤੇ ਧਰ ਵੇਚੇ ਜਾ ਰਹੇ ਨੇ ਪਟਾਕੇ
Ad Position 24