ਮਾ. ਜੋਗਿੰਦਰ ਸਿੰਘ ਬੜਵਾ ਨਹੀਂ ਰਹੇ
ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਬੜਵਾ ਦੇ ਮਾ. ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।
ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਬੜਵਾ ਦੇ ਮਾ. ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਉਹ ਥਾਣੇਦਾਰ ਬਲਵੀਰ ਸਿੰਘ ਜੱਸੇਮਾਜਰਾ (ਹੁਣ ਬੜਵਾ) ਤੇ ਅਵਤਾਰ ਸਿੰਘ ਦੇ ਪਿਤਾ ਸਨ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਮਾ. ਰਾਮ ਸਿੰਘ, ਡਾ. ਸ਼ਿੰਗਾਰਾ ਸਿੰਘ, ਡਾ. ਜਗਤਾਰ ਸਿੰਘ, ਡਾ. ਅਜੈਬ ਸਿੰਘ, ਪਰਮਜੀਤ ਸਿੰਘ ਗੱਦੀਵਾਲ, ਕੁਲਵਿੰਦਰ ਸਿੰਘ ਰਾਣਾ, ਅਵਤਾਰ ਸਿੰਘ ਸਾਬਕਾ ਸਰਪੰਚ ਬੜਵਾ, ਹਰਦਿਆਲ ਸਿੰਘ ਸਾਬਕਾ ਸਰਪੰਚ ਬੜਵਾ, ਤਰਸੇਮ ਸਿੰਘ ਨੰਬਰਦਾਰ, ਮਾ. ਰਾਮ ਪ੍ਰਕਾਸ਼, ਵਾਸ਼ਿੰਗਟਨ ਸਿੰਘ ਸਮੀਰੋਵਾਲ, ਗੁਰਵਿੰਦਰ ਸਿੰਘ ਸਸਕੌਰ, ਅਮਰੀਕ ਸਿੰਘ ਅਤੇ ਜਰਨੈਲ ਸਿੰਘ ਸਰਪੰਚ ਗੱਦੀਵਾਲ ਆਦਿ ਦੇ ਨਾਮ ਸ਼ਾਮਲ ਹਨ। ਸਮੂਹ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।