10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਾਤਾ ਨੈਣਾਂ ਦੇਵੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਾਜਪਾ ਦੇ ਟਿਕਟ ਦੇ ਦਾਅਵੇਦਾਰ ਸਰਗਰਮ ਆਗੂ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਤੇ ਭਾਜਪਾ ਦੀ ਮਜ਼ਬੂਤੀ ਲਈ ਪੰਜ ਪ੍ਰਮੁੱਖ ਦਾਅਵੇਦਾਰ ਆਏ ਇਕ ਮੰਚ ’ ਤੇ

ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ. ਨਿੱਕੂਵਾਲ)-ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਪੰਜ ਪ੍ਰਮੁੱਖ ਤੇ ਮਜ਼ਬੂਤ ਦਾਅਵੇਦਾਰਾਂ ਵਲੋਂ ਵਿਸ਼ਵ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਦੇ ਮੰਦਰ ਵਿਖੇ ਪਹੁੰਚ ਕੇ ਸਾਂਝੇ ਤੌਰ ’ਤੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ, ਸਾਬਕਾ ਮੰਡਲ ਪ੍ਰਧਾਨ ਸਤਬੀਰ ਰਾਣਾ, ਨੰਗਲ ਨਗਰ ਕੌਸ਼ਲ ਦੇ ਸਾਬਕਾ ਚੇਅਰਮੈਨ ਰਾਜੇਸ਼ ਚੌਧਰੀ, ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਨਿਪੁੰਨ ਸੋਨੀ ਤੇ ਸਰਗਰਮ ਨੌਜਵਾਨ ਆਗੂ ਅਤੇ ਕਾਰੋਬਾਰੀ ਗੋਵਰਧਨ ਸੋਨੀ ਨੇ ਇਕ ਸੁਰ ਵਿਚ ਐਲਾਨ ਕੀਤਾ ਕਿ ਉਹ ਹਲਕੇ ਦੇ ਵਿਕਾਸ, ਖੁਸ਼ਹਾਲੀ ਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਇੱਕਜੁੱਟ ਹਨ। ਇਸ ਮੌਕੇ ਆਗੂਆਂ ਨੇ ਪਾਰਟੀ ਹਾਈਕਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਕਿਸੇ ਅਜਿਹੇ ਉਮੀਦਵਾਰ ਨੂੰ ਦਿੱਤੀ ਜਾਵੇ ਜੋ ਪਾਰਟੀ ਵਰਕਰਾਂ ਦੀ ਪਹਿਚਾਣ ਰੱਖਦਾ ਹੋਵੇ ਤੇ ਇਥੋਂ ਦਾ ਸਥਾਨਕ ਜੰਮਪਲ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਹਲਕੇ ਵਿਚ ਭਾਜਪਾ ਦੀ ਸਥਿਤੀ ਲਗਾਤਾਰ ਪਿਛੜ ਰਹੀ ਹੈ ਅਤੇ ਜੇਕਰ ਹਾਈਕਮਾਨ ਵਲੋਂ ਜ਼ਮੀਨੀ ਪੱਧਰ ਨਾਲ ਜੁੜੇ ਕਿਸੇ ਸਥਾਨਕ ਆਗੂ ਨੂੰ ਮੈਦਾਨ ਵਿਚ ਉਤਾਰਿਆ ਜਾਂਦਾ ਹੈ, ਤਾਂ ਵਰਕਰਾਂ ਦੇ ਇਸ ਹੱਲਾਸ਼ੇਰੀ ਤੇ ਉਤਸਾਹ ਸਦਕਾ ਪਾਰਟੀ ਹਲਕੇ ਅੰਦਰ ਮੁੜ ਮਜ਼ਬੂਤ ਹੋ ਕੇ ਆਪਣਾ ਸੁਨਹਿਰੀ ਯੁੱਗ ਹਾਸਿਲ ਕਰ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਉਤਸ਼ਾਹ ਪੂਰਵਕ ਮਨਾਇਆ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਮਹਾਰਾਜ ਸਭਨਾਂ ’ ਤੇ ਆਪਣੀ ਮਿਹਰ ਰੱਖਣ - ਗੌਰਵ ਰਾਣਾ
Ad Position 24