10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਉਤਸ਼ਾਹ ਪੂਰਵਕ ਮਨਾਇਆ

ਮੋਰਿੰਡਾ, 9 ਨਵੰਬਰ (ਪ੍ਰਿਤਪਾਲ ਸਿੰਘ)-ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ। ਇਸ ਸੰਬੰਧੀ ਸਭਾ ਦੇ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨਾਂ ਨੇ ਸੰਗਤਾ ਨੂੰ ਭਗਵਾਨ ਵਿਸ਼ਵਕਰਮਾ ਜੀ ਵਲੋਂ ਦਰਸਾਏ ਮਾਰਗ ’ਤੇ ਚਲਣ ਦੀ ਪ੍ਰੇਰਨਾ ਦਿੱਤੀ।

Ad Position 21
No active advertisement
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ 10-11-2026
ਮੋਰਿੰਡਾ, 9 ਨਵੰਬਰ (ਪ੍ਰਿਤਪਾਲ ਸਿੰਘ)-ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ। ਇਸ ਸੰਬੰਧੀ ਸਭਾ ਦੇ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨਾਂ ਨੇ ਸੰਗਤਾ ਨੂੰ ਭਗਵਾਨ ਵਿਸ਼ਵਕਰਮਾ ਜੀ ਵਲੋਂ ਦਰਸਾਏ ਮਾਰਗ ’ਤੇ ਚਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦਿਆ ਅਪਣੇ ਅਖਤਿਆਰੀ ਫੰਡ ’ਚੋਂ 5 ਲੱਖ ਰੁਪਏ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ। ਇਸ ਮੌਕੇ ਨਗਰ ਕੌਂਸਲ ਮੌਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ, ਅਮ੍ਰਿਤਪਾਲ ਸਿੰਘ ਖਟੜਾ, ਰੁਪਿੰਦਰ ਸਿੰਘ ਨੰਬਰਦਾਰ, ਚੁਚੂ ਸੂਦ, ਕੌਂਸਲਰ ਮਨਦੀਪ ਸਿੰਘ ਬਾਜਵਾ, ਮਹਿੰਦਰ ਸਿੰਘ ਢਿੱਲੋਂ, ਸਿਟੀ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਸ਼ਰਮਾ, ਕੇਸਰ ਸਿੰਘ ਸਮਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਕਸ਼ਮੀਰ ਸਿੰਘ ਬਲਦੇਵ ਨਗਰ ਸਾਬਕਾ ਚੇਅਰਮੈਨ, ਪਵਨ ਧਿਮਾਨ, ਜਨਰਲ ਸਕੱਤਰ ਹਰਜੀਤ ਸਿੰਘ ਸੱਲ, ਸੋਨੂੰ ਖੁਰਲ, ਕੁਲਵੀਰ ਸਿੰਘ ਸੋਨੂੰ, ਗੁਰਜੀਤ ਸਿੰਘ ਰੂਪਰਾਏ, ਗੁਰਿੰਦਰ ਸਿੰਘ ਗੋਗੀ ਸਾਬਕਾ ਪ੍ਰਧਾਨ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਭਵਨ ਰੂਪਨਗਰ ਵਿਖੇ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਢਾਡੀ ਜਥੇ... ਅਗਲੀ ਖ਼ਬਰ ਮਾਤਾ ਨੈਣਾਂ ਦੇਵੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਾਜਪਾ ਦੇ ਟਿਕਟ ਦੇ ਦਾਅਵੇਦਾਰ ਸਰਗਰਮ ਆਗੂ। ਸ੍ਰੀ ਅਨੰਦਪੁਰ...
Ad Position 24