10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਭਵਨ ਰੂਪਨਗਰ ਵਿਖੇ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਢਾਡੀ ਜਥੇ ਨੇ ਕੀਤਾ ਗੁਣਗਾਨ

ਰੂਪਨਗਰ, 9 ਨਵੰਬਰ (ਸਤਨਾਮ ਸਿੰਘ ਸੱਤੀ)-ਮਿਹਨਤ, ਸਿਰਜਣਾ ਤੇ ਹੁਨਰਮੰਦੀ ਦੇ ਪ੍ਰਤੀਕ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਦਿਵਸ ਰੂਪਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇੰਟਰਨੈਸ਼ਨਲ ਢਾਡੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਦੇ ਜਥੇ ਨੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।

Ad Position 21
No active advertisement
ਖ਼ੂਨਦਾਨੀਆਂ ਨੂੰ ਸਨਮਾਨਿਤ ਕਰ ਰਹੇ ਯੂਥ ਕਾਂਗਰਸ ਆਗੂ ਸੁਰਿੰਦਰ ਸਿੰਘ ਹਰੀਪੁਰ। 10-11-2026
ਰੂਪਨਗਰ, 9 ਨਵੰਬਰ (ਸਤਨਾਮ ਸਿੰਘ ਸੱਤੀ)-ਮਿਹਨਤ, ਸਿਰਜਣਾ ਤੇ ਹੁਨਰਮੰਦੀ ਦੇ ਪ੍ਰਤੀਕ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਦਿਵਸ ਰੂਪਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇੰਟਰਨੈਸ਼ਨਲ ਢਾਡੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਦੇ ਜਥੇ ਨੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸਮਾਗਮ ਵਿਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਕਾਂਗਰਸ ਦੇ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਮਾਜ ਸੇਵੀ ਕਮਲ ਚੌਹਾਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਸਮੇਤ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਵਿਧਾਇਕ ਦਿਨੇਸ਼ ਚੱਢਾ ਸਮੇਤ ਆਗੂਆਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਮੂਹ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਿਰਜਣਾ, ਨਿਰਮਾਣ, ਕਲਾ, ਹੁਨਰ ਤੇ ਤਕਨੀਕੀ ਮੁਹਾਰਤ ਦੇ ਪ੍ਰਤੀਕ ਹਨ। ਇਹ ਪਵਿੱਤਰ ਦਿਹਾੜਾ ਸਾਨੂੰ ਕਿਰਤ ਦੀ ਮਹੱਤਤਾ ਸਮਝਣ, ਮਿਹਨਤ ਦਾ ਸਤਿਕਾਰ ਕਰਨ ਅਤੇ ਆਪਣੇ ਹੁਨਰ ਰਾਹੀਂ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਤੇ ਕਾਂਗਰਸ ਦੇ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਮਾਜ ਸੇਵੀ ਕਮਲ ਚੌਹਾਨ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਿਹਨਤ, ਹੁਨਰ ਤੇ ਸਿਰਜਣਾਤਮਕਤਾ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸਮਾਜ ਦੀ ਤਰੱਕੀ ਵਿੱਚ ਕਿਰਤੀ ਵਰਗ, ਕਾਰੀਗਰਾਂ ਅਤੇ ਦਸਤਕਾਰਾਂ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਸੰਗਤਾਂ ਨੂੰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਬਾਬਾ ਵਿਸ਼ਵਕਰਮਾ ਸਭਾ ਵਲੋਂ ਭਵਨ ਵਿਖੇ ਲਗਾਏ ਖੂਨਦਾਨ ਕੈਂਪ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਸਭਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜ ਸੇਵਾ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਬਾਬਾ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਸ਼ਿਵਜੀਤ ਸਿੰਘ ਮਾਣਕੂ ਅਤੇ ਹਰਜੀਤ ਸਿੰਘ ਰੱਤੇਵਾਲ ਵਲੋਂ ਸੁਰਿੰਦਰ ਸਿੰਘ ਹਰੀਪੁਰ ਨੂੰ ਵੀ ਸਨਮਾਨਿਤ ਕੀਤਾ ਗਿਆ। ਵੱਖ - ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਇਸ ਮੌਕੇ ਭਾਜਪਾ ਮੰਡਲ ਰੂਪਨਗਰ ਦੇ ਪ੍ਰਧਾਨ ਜਗਦੀਸ਼ ਕਾਜਲਾ, ਜਰਨੈਲ ਸਿੰਘ ਭਾਓਵਾਲ, ਓਂਕਾਰ ਚੌਹਾਨ, ਕੌਂਸਲਰ ਅੰਮ੍ਰਿਤਪਾਲ ਸਿੰਘ ਸੋਨੂੰ, ਕੌਂਸਲਰ ਅਵਤਾਰ ਸਿੰਘ ਆੜਤੀ, ਕੌਂਸਲਰ ਗੁਰਵਿੰਦਰ ਸਿੰਘ ਜੱਗੀ, ਪਰਵਿੰਦਰਪਾਲ ਸਿੰਘ ਬਿੰਟਾ, ਸੰਜੀਵ ਕੁਮਾਰ, ਸਾਂਘਾ ਜੀ, ਸੰਤੋਖ ਸਿੰਘ ਵਾਲੀਆ, ਬਾਬਾ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਸ਼ਿਵਜੀਤ ਸਿੰਘ ਮਾਣਕੂ, ਹਰਜੀਤ ਸਿੰਘ ਰੱਤੇਵਾਲ, ਕੁਲਵਿੰਦਰ ਸਿੰਘ ਗੋਗੀ, ਬਾਬਾ ਕੰਵਲਜੀਤ ਸਿੰਘ ਅਤੇ ਰੁਪਿੰਦਰ ਸਿੰਘ ਓਬਰਾਏ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਅਗਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਉਤਸ਼ਾਹ ਪੂਰਵਕ ਮਨਾਇਆ
Ad Position 24