10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ

ਸ੍ਰੀ ਚਮਕੌਰ ਸਾਹਿਬ, 9 ਨਵੰਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਬੰਦੀ ਛੌੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸਮੇਤ ਸਮੂਹ ਗੁਰੂ ਘਰਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੁੰਦਿਆਂ ਦੀਵੇ ਤੇ ਮੋਮਬੱਤੀਆਂ ਬਾਲੀਆਂ।

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਚਮਕੌਰ ਸਾਹਿਬ, 9 ਨਵੰਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਬੰਦੀ ਛੌੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ। ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸਮੇਤ ਸਮੂਹ ਗੁਰੂ ਘਰਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੁੰਦਿਆਂ ਦੀਵੇ ਤੇ ਮੋਮਬੱਤੀਆਂ ਬਾਲੀਆਂ। ਸਵੇਰੇ ਗੁਰਦੁਆਰਾ ਸਾਹਿਬ ਦੇ ਹਜ਼ਰੀ ਰਾਗੀ ਭਾਈ ਜਗਦੀਪ ਸਿੰਘ, ਭਾਈ ਨਰਿੰਦਰ ਸਿੰਘ, ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਸੰਗਤਾ ਨੂੰ ਬਾਣੀ ਨਾਲ ਜੋੜਿਆ ਅਤੇ ਦਿਵਸ ਸੰਬੰਧੀ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ ਰਿਆ, ਦਿਲਬਰ ਸਿੰਘ ਕੰਗ, ਕੁਲਦੀਪ ਸਿੰਘ ਕੰਗ ਰਿਵਰਲੈਂਡ, ਸੁਖਵਿੰਦਰ ਸਿੰਘ, ਜਥੇਦਾਰ ਪ੍ਰੀਤਮ ਸਿੰਘ ਸਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਨਿਰਭੈ ਸਿੰਘ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਮਨੋਹਰ ਸਿੰਘ ਮੱਕੜ, ਰਣਜੋਧ ਸਿੰਘ ਮੌੜ ਟੱਪਰੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਦੀਵਾਲੀ ਮੌਕੇ ਬਾਜ਼ਾਰਾਂ ’ਚ ਖੂਬ ਰੌਣਕਾਂ ਲੱਗੀਆਂ ਰਹੀਆਂ। ਲੋਕਾਂ ਵਲੋਂ ਭਾਡੇ, ਇਲੈਕਟਰਾਨਿਕ ਵਸਤਾਂ, ਫਲ, ਸੁੱਕੇ ਮੇਵੇ ਆਦਿ ਦੀ ਖ੍ਰੀਦ ਵੱਡੇ ਪੱਧਰ ’ਤੇ ਕੀਤੀ। ਸਿਟੀ ਸੈਂਟਰ ਵਿਚ ਆਤਿਸ਼ਬਾਜੀ ਦੀਆਂ ਲੱਗੀਆਂ ਦਰਜਨਾਂ ਦੁਕਾਨਾਂ ਤੇ ਪਟਾਕਿਆਂ ਦੀ ਵਿਕਰੀ ਵੱਡੇ ਪੱਧਰ ’ਤੇ ਹੋਈ। ਦੱਸਣਯੋਗ ਹੈ ਕਿ ਬਾਜ਼ਾਰ ਵਿਚ ਮੰਗਤਿਆਂ ਵਿਸ਼ੇਸ਼ ਤੌਰ ’ਤੇ ਬਾਲ ਮੰਗਤਿਆਂ ਦੀ ਭਰਮਾਰ ਸੀ, ਪਰ ਇਥੇ ਪ੍ਰਸ਼ਾਸਨ ਗੈਰ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਪਰਮਜੀਤ ਕੌਰ ਦਾ ਦਿਹਾਂਤ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਭਵਨ ਰੂਪਨਗਰ ਵਿਖੇ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਢਾਡੀ ਜਥੇ...
Ad Position 24