ਸੇਂਟ ਮੈਰੀ ਸਕੂਲ ਹਿਆਤਪੁਰ ਦੇ ਪ੍ਰਬੰਧਕਾਂ ਵਲੋਂ ਪੁਲਵਾਮਾ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਦਾ ਸਨਮਾਨ
ਨੂਰਪੁਰ ਬੇਦੀ, 9 ਨਵੰਬਰ (ਵਿੰਦਰਪਾਲ ਝਾਂਡੀਆਂ)-ਸੇਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਹਿਆਤਪੁਰ ਦੇ ਪ੍ਰਬੰਧਕਾਂ ਵਲੋਂ ਸਾਲ 2019 ਦੌਰਾਨ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਪਿੰਡ ਰੌਲੀ ਦੇ ਬਹਾਦਰ ਸੈਨਿਕ ਕੁਲਵਿੰਦਰ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਉਪਰਾਲੇ ਰਾਹੀਂ ਸਕੂਲ ਪ੍ਰਬੰਧਕਾਂ ਨੇ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਤੇ ਸ਼ਹੀਦ ਪਰਿਵਾਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਦਾ ਸੁਨੇਹਾ ਦਿੱਤਾ।
ਸ਼
ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੂੰ ਸਨਮਾਨਿਤ ਕਰਦੇ ਮਾਸਟਰ ਭੰਡਾਰੀ ਤੇ ਐਮ. ਡੀ. ਕਿੰਗਸਲੇ ਜੈਸਨ। ਤਸਵੀਰ : ਵਿੰਦਰਪਾਲ ਝਾਂਡੀਆਂ
10-11-2026
ਨੂਰਪੁਰ ਬੇਦੀ, 9 ਨਵੰਬਰ (ਵਿੰਦਰਪਾਲ ਝਾਂਡੀਆਂ)-ਸੇਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਹਿਆਤਪੁਰ ਦੇ ਪ੍ਰਬੰਧਕਾਂ ਵਲੋਂ ਸਾਲ 2019 ਦੌਰਾਨ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਪਿੰਡ ਰੌਲੀ ਦੇ ਬਹਾਦਰ ਸੈਨਿਕ ਕੁਲਵਿੰਦਰ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਉਪਰਾਲੇ ਰਾਹੀਂ ਸਕੂਲ ਪ੍ਰਬੰਧਕਾਂ ਨੇ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਤੇ ਸ਼ਹੀਦ ਪਰਿਵਾਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਦਾ ਸੁਨੇਹਾ ਦਿੱਤਾ। ਸਕੂਲ ਦੇ ਐਮ. ਡੀ. ਕਿੰਗਸਲੇ ਜੈਸਨ ਦੀ ਅਗਵਾਈ ਹੇਠ ਕਰਵਾਏ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਨਗਰ ਪੰਚਾਇਤ ਨੂਰਪੁਰਬੇਦੀ ਦੇ ਸਾਬਕਾ ਪ੍ਰਧਾਨ ਮਾਸਟਰ ਜਗਨ ਨਾਥ ਭੰਡਾਰੀ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੂੰ ਸਕੂਲ ਪ੍ਰਬੰਧਕਾਂ ਦੀ ਤਰਫੋਂ ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੀ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਮਾਸਟਰ ਭੰਡਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੁਲਵਿੰਦਰ ਸਿੰਘ ਨੇ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਛਾਵਰ ਕਰਕੇ ਪਿੰਡ, ਇਲਾਕੇ ਤੇ ਸਮੁੱਚੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਐਮ. ਡੀ. ਕਿੰਗਸਲੇ ਜੈਸਨ ਨੇ ਕਿਹਾ ਕਿ ਸ਼ਹੀਦ ਸੈਨਿਕਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਸ਼ਹੀਦ ਕੁਲਵਿੰਦਰ ਸਿੰਘ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਨੈਬ ਸਿੰਘ ਨੂਰਪੁਰ ਬੇਦੀ, ਜੋਗਿੰਦਰ ਕੁਮਾਰ, ਕਮਲਜੀਤ ਸੈਣੀ ਮੱਖਣ ਸੰਧੂ, ਤਰਲੋਚਨ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।