10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਰਾਏਪੁਰ ਸਕੂਲ ਨੇ ਗੱਡੇ ਜਿੱਤ ਦੇ ਝੰਡੇ , 12 ’ ਚੋਂ 8 ਥੀਮਾਂ ਵਿਚ ਪਹਿਲਾ ਸਥਾਨ

ਨੂਰਪੁਰ ਬੇਦੀ, 9 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਐਸ. ਸੀ.

Ad Position 21
No active advertisement
ਅਜੀਤ ਡੈਸਕ 10-11-2026
ਨੂਰਪੁਰ ਬੇਦੀ, 9 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਐਸ. ਸੀ. ਈ. ਆਰ. ਟੀ. ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ। ਇਸ ਮੌਕੇ ਡੀ. ਈ. ਓ. ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਦਰਸ਼ਨੀ ਦਾ ਉਦਘਾਟਨ ਰਾਏਪੁਰ ਦੇ ਐਨ. ਆਰ. ਆਈ. ਕਰਨੈਲ ਸਿੰਘ ਵਲੋਂ ਕੀਤਾ। ਕਰਨੈਲ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋ ਕੇ ਸਕੂਲ ਲਈ 50,000 ਦੀ ਵਿੱਤੀ ਸਹਾਇਤਾ ਭੇਟ ਕੀਤੀ। ਉਨ੍ਹਾਂ ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਇੰਸ ਅਧਿਆਪਕ ਜਗਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਵਿਚ ਸ. ਹ. ਸਕੂਲ ਰਾਏਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਡਲ ਵਿੰਗ ਦੀਆਂ 6 ਥੀਮਾਂ ਵਿਚੋਂ 4 ’ਚ ਅਤੇ ਸੀਨੀਅਰ ਵਿੰਗ ਦੀਆਂ 4 ਥੀਮਾਂ ਵਿਚ ਪਹਿਲਾ ਸਥਾਨ ਅਤੇ ਇਕ ਥੀਮ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਸਕੂਲ ਨੇ ਕੁਲ 8 ਪਹਿਲੀਆਂ ਤੇ ਇਕ ਤੀਜੀ ਪੁਜ਼ੀਸ਼ਨ ਹਾਸਿਲ ਕਰਕੇ ਆਪਣੀ ਵਿਗਿਆਨਕ ਤੇ ਨਵੀਨਤਾਕਾਰੀ ਸਮਰੱਥਾ ਦਾ ਲੋਹਾ ਮਨਵਾਇਆ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਬਲਾਕ ਦੀ ਨੁਮਾਇੰਦਗੀ ਕਰਨਗੇ। ਐਂਟੀ ਕਰੱਪਸ਼ਨ ਦੇ ਪ੍ਰਧਾਨ ਡਾ. ਅਵਿਨਾਸ਼ ਤੇ ਜਨਰਲ ਸਕੱਤਰ ਹੁਸਨ ਚੰਦ ਨੇ 3,100 ਦੀ ਰਾਸ਼ੀ ਭੇਟ ਕੀਤੀ। ਪ੍ਰਦਰਸ਼ਨੀ ’ਚ ਵਿਦਿਆਰਥੀਆਂ ਦੇ ਮਾਡਲਾਂ ਦਾ ਮੁਲਾਂਕਣ ਕਰਨ ਲਈ ਲੈਕ ਸਤਨਾਮ ਸਿੰਘ, ਦੇਪੰਕਰ ਕੌਸ਼ਲ, ਅਨੁਜੋਤ ਕੌਰ, ਜਯੋਤੀ ਰਾਣੀ, ਮਾ ਰਾਜ ਕੁਮਾਰ ਤੇ ਸੰਦੀਪ ਸਿੰਘ ਨੇ ਜੱਜਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਮੈਡਮ ਜਯੋਤੀ, ਗੁਰਜੰਟ ਸਿੰਘ, ਕੁਆ. ਬਿਪਨ ਕਟਾਰੀਆ, ਬਲਾਕ ਕੋਆ. ਸੁਖਦੇਵ ਸਿੰਘ, ਪ੍ਰਿੰ ਜਗਤਾਰ ਸਿੰਘ ਧਮਾਣਾ, ਬਲਾਕ ਰਿਸੋਰਸ ਕੋਆ. ਸੁਖਦੇਵ ਸਿੰਘ, ਸਕੂਲ ਮੁਖੀ ਏਕਤਾ ਭਾਰਦਵਾਜ, ਮਨਮੋਹਨ ਸਿੰਘ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੀਮਾ ਦੇਵੀ, ਕੁਲਦੀਪ ਸਿੰਘ, ਹਰਪ੍ਰੀਤ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਮੁੱਖ ਅਧਿਆਪਿਕਾ ਏਕਤਾ ਭਾਰਦਵਾਜ ਨੇ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਮੰਦਰਾਂ ’ ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ’ ਚ ਸ਼ਰਧਾ ਨਾਲ ਮਨਾਇਆ ਦੀਵਾਲੀ ਦਾ ਪਵਿੱਤਰ ਤਿਉਹਾਰ
Ad Position 24