ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਕੁਰਾਲੀ, 9 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਮਨਾਇਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਰਵਾਇਤੀ ਪਹਿਰਾਵਿਆਂ ਵਿਚ ਸਜੇ ਹੋਏ ਸਕੂਲ ਪਹੁੰਚੇ ਤੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਬ
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸਮਾਗਮ ਦੌਰਾਨ ਵਿਚ ਸਜੇ ਨੰਨ੍ਹੇ-ਮੁੰਨੇ ਬੱਚੇ ਦੀਵੇ ਅਤੇ ਰੰਗੋਲੀ ਨਾਲ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ। ਤਸਵੀਰ : ਬਿੱਲਾ ਅਕਾਲਗੜ੍ਹੀਆ
10-11-2026
ਕੁਰਾਲੀ, 9 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਮਨਾਇਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਰਵਾਇਤੀ ਪਹਿਰਾਵਿਆਂ ਵਿਚ ਸਜੇ ਹੋਏ ਸਕੂਲ ਪਹੁੰਚੇ ਤੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਆਪਣੇ ਹੱਥਾਂ ਨਾਲ ਦੀਵਿਆਂ ਨੂੰ ਰੰਗਾਂ ਤੇ ਵੱਖ-ਵੱਖ ਸਜਾਵਟੀ ਸਮੱਗਰੀ ਨਾਲ ਸਜਾਇਆ। ਇਸ ਤੋਂ ਇਲਾਵਾ ਬੱਚਿਆਂ ਲਈ ਦੀਵਾਲੀ ਨਾਲ ਸੰਬੰਧਿਤ ਰਚਨਾਤਮਕ ਗਤੀਵਿਧੀਆਂ, ਤਿਉਹਾਰਾਂ ਦੀ ਮਹੱਤਤਾ ਬਾਰੇ ਗੱਲਬਾਤ, ਰੰਗਾਂ ਰਾਹੀਂ ਕਲਾ ਦਾ ਪ੍ਰਦਰਸ਼ਨ ਤੇ ਖੁਸ਼ੀਆਂ ਸਾਂਝੀਆਂ ਕਰਨ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਨੰਨ੍ਹੇ ਵਿਦਿਆਰਥੀਆਂ ਨੇ ਆਪਣੇ ਟਿਫ਼ਿਨ ਤੇ ਸਕੂਲ ਦੀ ਕੰਟੀਨ ਵਿਚ ਮਿਲ ਕੇ ਖਾਣ-ਪੀਣ ਦਾ ਆਨੰਦ ਮਾਣਿਆ। ਇਸ ਮੌਕੇ ਅਧਿਆਪਕਾਂ ਲਈ ਵਿਸ਼ੇਸ਼ ਦੀਵਾਲੀ ਲੰਚ ਪਾਰਟੀ ਦਾ ਵੀ ਪ੍ਰਬੰਧ ਕੀਤਾ, ਜਿਸ ਨੇ ਸਮੁੱਚੇ ਸਕੂਲ ਪਰਿਵਾਰ ਦੀਆਂ ਖੁਸ਼ੀਆਂ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਸੰਸਥਾ ਦੀ ਸਰਪ੍ਰਸਤ ਨੀਲਮ ਸਿੰਗਲਾ ਤੇ ਡਾਇਰੈਕਟਰ ਮਾਨਵ ਸਿੰਗਲਾ ਵਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਾਇਰੈਕਟਰ ਮਾਨਵ ਸਿੰਗਲਾ ਨੇ ਕਿਹਾ ਕਿ ਦੀਵਾਲੀ ਸਿਰਫ਼ ਰੌਸ਼ਨੀਆਂ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਪਿਆਰ, ਸਾਂਝ, ਦਇਆ ਦਾ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਵੰਦਨਾ ਬਾਂਸਲ ਨੇ ਵੀ ਸਮੂਹ ਬਰੁੱਕਫੀਲਡ ਪਰਿਵਾਰ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰੀ ਸਮਾਗਮ ਬੱਚਿਆਂ ਦੇ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।