ਚਾਰ ਸਾਲਾਂ ਲਈ ਮਿਲੀ ਜ਼ਿੰਮੇਵਾਰੀ , ਰੂਪਨਗਰ ਜ਼ਿਲ੍ਹੇ ਦੇ ਫੁੱਟਬਾਲ ਕਲੱਬਾਂ ਤੇ ਖੇਡ ਪ੍ਰੇਮੀਆਂ ਵਲੋਂ ਨਿਯੁਕਤੀ ਦਾ ਸਵਾਗਤ
ਰੂਪਨਗਰ, 10 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਫੁਟਬਾਲ ਐਸੋਸੀਏਸ਼ਨ ਵਲੋਂ ਅਮਰਜੀਤ ਸਿੰਘ ਭੁੱਲਰ ਨੂੰ ਐਸੋਸੀਏਸ਼ਨ ਦੀ ਡਿਵੈਲਪਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ 21 ਅਕਤੂਬਰ 2026 ਤੋਂ 20 ਅਕਤੂਬਰ 2030 ਤੱਕ ਚਾਰ ਸਾਲਾਂ ਲਈ ਕੀਤੀ ਗਈ ਹੈ।
ਅ
ਅਮਰਜੀਤ ਸਿੰਘ ਭੁੱਲਰ ਨੂੰ ਚੇਅਰਮੈਨ ਦਾ ਪੱਤਰ ਸੌਂਪ ਰਹੇ ਫੁੱਟਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਮੁੱਖ ਨੁਮਾਇੰਦੇ।
11-11-2026
ਰੂਪਨਗਰ, 10 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਫੁਟਬਾਲ ਐਸੋਸੀਏਸ਼ਨ ਵਲੋਂ ਅਮਰਜੀਤ ਸਿੰਘ ਭੁੱਲਰ ਨੂੰ ਐਸੋਸੀਏਸ਼ਨ ਦੀ ਡਿਵੈਲਪਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ 21 ਅਕਤੂਬਰ 2026 ਤੋਂ 20 ਅਕਤੂਬਰ 2030 ਤੱਕ ਚਾਰ ਸਾਲਾਂ ਲਈ ਕੀਤੀ ਗਈ ਹੈ। ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਵਲੋਂ 6 ਨਵੰਬਰ ਨੂੰ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਰੂਪਨਗਰ ਜ਼ਿਲ੍ਹੇ ਦੇ ਖੇਡ ਜਗਤ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਫੁਟਬਾਲ ਐਸੋਸੀਏਸ਼ਨਾਂ ਤੇ ਖੇਡ ਕਲੱਬਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਨਿਯੁਕਤੀ ਪੱਤਰ ਅਨੁਸਾਰ ਚੇਅਰਮੈਨ ਵਜੋਂ ਅਮਰਜੀਤ ਸਿੰਘ ਭੁੱਲਰ ਡਿਵੈਲਪਮੈਂਟ ਕਮੇਟੀ ਨੂੰ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਫੁੱਟਬਾਲ ਦੇ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਣ, ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨਾਂ ਨਾਲ ਤਾਲਮੇਲ ਬਣਾਉਣ ਤੇ ਖੇਡ ਦੇ ਪਸਾਰ ਲਈ ਕੰਮ ਕਰਨਗੇ। ਉਨ੍ਹਾਂ ਨੂੰ ਐਸੋਸੀਏਸ਼ਨ ਦੇ ਪ੍ਰਧਾਨ, ਜਨਰਲ ਸਕੱਤਰ, ਡਿਪਟੀ ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਤੇ ਕਮੇਟੀਆਂ ਨਾਲ ਮਿਲ ਕੇ ਫੁੱਟਬਾਲ ਦੇ ਵਿਕਾਸ ਸੰਬੰਧੀ ਉਦੇਸ਼ਾਂ ਦੀ ਪੂਰਤੀ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਅਮਰਜੀਤ ਸਿੰਘ ਭੁੱਲਰ ਨੇ ਇਸ ਨਿਯੁਕਤੀ ’ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਫੁੱਟਬਾਲ ਦੀ ਬਿਹਤਰੀ, ਜ਼ਿਲ੍ਹਾ ਪੱਧਰ ’ਤੇ ਖੇਡ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਤੇ ਨਵੀਂ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਭੁੱਲਰ ਪਿਛਲੇ ਕਰੀਬ ਦਸ ਸਾਲਾਂ ਤੋਂ ਪਿੰਡ ਤੇ ਇਲਾਕੇ ਦੀ ਸੇਵਾ ਕਰ ਰਹੇ ਹਨ ਅਤੇ ਤਿੰਨ ਵਾਰ ਲਗਾਤਾਰ ਸਰਪੰਚ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਦੇ ਪ੍ਰਧਾਨ ਵੀ ਹਨ। ਉਨ੍ਹਾਂ ਦੱਸਿਆ ਕਿ ਇਸ ਕਲੱਬ ਦੀ ਟੀਮ ਪੰਜਾਬ ਸੁਪਰ ਲੀਗ ਵਿਚ ਰੂਪਨਗਰ ਜ਼ਿਲ੍ਹੇ ਦੀ ਪਹਿਲੀ ਟੀਮ ਵਜੋਂ ਸ਼ਾਮਿਲ ਹੋਣ ਦਾ ਮਾਣ ਹਾਸਲ ਕਰ ਚੁੱਕੀ ਹੈ ਤੇ ਹਾਲ ਹੀ ਵਿਚ ਉੱਤਰਾਖੰਡ ਦੇ ਰੁਦਰਪੁਰ ਵਿਖੇ ਖੇਡ ਕੇ ਪਰਤੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਘਨੌਲੀ ਤੋਂ ਕਲੱਬ ਪ੍ਰਧਾਨ ਨਰਿੰਦਰ ਸਿੰਘ, ਗਰਿੰਦਰ, ਪਾਵਰ ਕਾਲੋਨੀ ਕਲੱਬ ਤੋਂ ਮਨਮੋਹਨ ਸਿੰਘ, ਹਰਵਿੰਦਰ ਸੋਢੀ, ਸ਼ਾਮਪੁਰਾ ਤੋਂ ਗੁਰਪ੍ਰੀਤ ਸਿੰਘ ਮੱਦੀ, ਨੂਰਪੁਰ ਬੇਦੀ ਤੋਂ ਬਿੰਦੂ ਜੀ, ਬਾਬਾ ਜੀ, ਪਤਿਆਲਾ ਤੋਂ ਜਸਵਿੰਦਰ ਸਿੰਘ ਅਤੇ ਪਪਰਾਲੀ ਤੋਂ ਸਰਪੰਚ ਜਸਵਿੰਦਰ ਸਿੰਘ ਜੱਸੀ ਸਮੇਤ ਵੱਖ-ਵੱਖ ਫੁਟਬਾਲ ਕਲੱਬਾਂ ਦੇ ਅਹੁਦੇਦਾਰ ਤੇ ਖੇਡ ਪ੍ਰੇਮੀ ਸ਼ਾਮਿਲ ਹਨ। ਖੇਡ ਪ੍ਰੇਮੀਆਂ ਨੇ ਆਸ ਪ੍ਰਗਟਾਈ ਕਿ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਵਿਚ ਫੁਟਬਾਲ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਪੇਂਡੂ ਖੇਤਰਾਂ ਵਿੱਚੋਂ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਅੱਗੇ ਵਧਣ ਦੇ ਵਧੇਰੇ ਮੌਕੇ ਮਿਲਣਗੇ।