ਬੈਂਸ ਵਲੋਂ ਦੁਬੇਟਾ ਮੰਦਰ ਦੇ ਹਾਲ ਲਈ 5 ਲੱਖ ਦੀ ਗਰਾਂਟ ਤੇ 1.5 ਲੱਖ ਰੁਪਏ ਨਕਦ ਦੇਣ ਦਾ ਐਲਾਨ
ਨੰਗਲ, 10 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਸਮੁੱਚੀ ਸ੍ਰਿਸ਼ਟੀ ਦੇ ਸਰਬੋਤਮ ਨਿਰਮਾਤਾ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਿਹਨਤ, ਲਗਨ, ਹੁਨਰ ਤੇ ਸਿਰਜਣਾਤਮਿਕਤਾ ਨਾਲ ਜੀਵਨ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ।
ਵ
ਵਿਸ਼ਵਕਰਮਾ ਪੂਜਾ ਦਿਵਸ ਮੌਕੇ ਨੰਗਲ ਵਿਖੇ ਧਾਰਮਿਕ ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ।
11-11-2026
ਨੰਗਲ, 10 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਸਮੁੱਚੀ ਸ੍ਰਿਸ਼ਟੀ ਦੇ ਸਰਬੋਤਮ ਨਿਰਮਾਤਾ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਿਹਨਤ, ਲਗਨ, ਹੁਨਰ ਤੇ ਸਿਰਜਣਾਤਮਿਕਤਾ ਨਾਲ ਜੀਵਨ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ। ਸਮਾਜ ਦੇ ਹਰੇਕ ਵਰਗ ਨੂੰ ਮਿਹਨਤਕਸ਼ ਲੋਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਇਹ ਪ੍ਰਗਟਾਵਾ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਨੰਗਲ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਬਾਬਾ ਵਿਸ਼ਵਕਰਮਾ ਜੀ ਨੂੰ ਫੁੱਲਾਂ ਦੇ ਹਾਰ ਅਰਪਿਤ ਕਰਕੇ ਨਮਨ ਕੀਤਾ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਖ਼ਿੱਤੇ ਦਾ ਸਨਅਤੀ ਵਿਕਾਸ ਮਿਹਨਤ ਤੇ ਹੁਨਰ ਨੂੰ ਮਹੱਤਵ ਦੇਣ ਨਾਲ ਹੀ ਸੰਭਵ ਹੈ। ਸਨਅਤਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਨਅਤੀ ਵਿਕਾਸ ਦੇ ਨਾਲ-ਨਾਲ ਮਜ਼ਦੂਰਾਂ ਸਮੇਤ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਇਸ ਮੌਕੇ ਬੈਂਸ ਨੇ ਦੁਬੇਟਾ ਕਲੋਨੀ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਦੇ ਹਾਲ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਤੇ ਡੇਢ ਲੱਖ ਰੁਪਏ ਨਕਦ ਦੇਣ ਦਾ ਐਲਾਨ ਕੀਤਾ। ਮੰਦਰ ਪ੍ਰਧਾਨ ਯੋਗਰਾਜ ਤੇ ਕਮੇਟੀ ਮੈਂਬਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰੇਲਵੇ ਰੋਡ ਮੰਦਰ ਸਮੇਤ ਸ਼ਹਿਰ ਦੇ ਹੋਰ ਧਾਰਮਿਕ ਸਥਾਨਾਂ ਵਿਖੇ ਵੀ ਹਾਜ਼ਰੀ ਭਰੀ। ਇਸ ਮੌਕੇ ਡਾ. ਸੰਜੀਵ ਗੌਤਮ, ਹਰਿਕ੍ਰਿਸ਼ਨ ਕਾਕਾ, ਯੋਗਰਾਜ, ਸਰਪੰਚ ਅਮਰੀਕ ਸਿੰਘ, ਸਰਪੰਚ ਮੁਕੇਸ਼, ਦਿਲਦਾਰ ਸਿੰਘ, ਰਵਿੰਦਰ, ਅਵਤਾਰ, ਬਲਬੀਰ ਸਿੰਘ, ਕੇਹਰ ਸਿੰਘ, ਐਡਵੋਕੇਟ ਅਮਨਦੀਪ ਅਗਨੀਸੰਦਲ, ਸੰਦੀਪ ਚੰਦੇਲ, ਸੁਮਿਤ ਅਗਨੀਸੰਦਲ ਅਤੇ ਰਜਿੰਦਰ ਗਿੱਲ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਤੇ ਸੰਗਤ ਹਾਜ਼ਰ ਸਨ।