10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ 3 ਨੌਜਵਾਨ ਕੀਤੇ ਕਾਬੂ

ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਚੈਕਿੰਗ ਦੌਰਾਨ 3 ਨੌਜਵਾਨਾਂ ਨੂੰ ਨਸ਼ਿਆਂ ਦੇ ਤੌਰ ’ਤੇ ਵਰਤੇ ਜਾਂਦੇ ਪ੍ਰੈਗਾਬਾਲਿਨ ਦੇ 76 ਕੈਪਸੂਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸਥਾਨਕ ਥਾਣੇ ਦੀ ਪੁਲਿਸ ਪਾਰਟੀ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਨਹਿਰ ’ਤੇ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 11-11-2026
ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਚੈਕਿੰਗ ਦੌਰਾਨ 3 ਨੌਜਵਾਨਾਂ ਨੂੰ ਨਸ਼ਿਆਂ ਦੇ ਤੌਰ ’ਤੇ ਵਰਤੇ ਜਾਂਦੇ ਪ੍ਰੈਗਾਬਾਲਿਨ ਦੇ 76 ਕੈਪਸੂਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸਥਾਨਕ ਥਾਣੇ ਦੀ ਪੁਲਿਸ ਪਾਰਟੀ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਨਹਿਰ ’ਤੇ ਮੌਜੂਦ ਸੀ। ਇਸੇ ਦੌਰਾਨ ਮਿਲੀ ਇਤਲਾਹ ’ਤੇ ਪੁਲਿਸ ਨੇ ਸਮਾਜ ਸੇਵੀ ਤਾਰਾ ਚੰਦ ਜੰਡ ਸਾਹਿਬ ਨੂੰ ਨਾਲ ਲੈ ਕੇ ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਛਾਪੇਮਾਰੀ ਕੀਤੀ। ਜਿਥੇ ਮੌਕੇ ’ਤੇ ਖੜ੍ਹੇ ਤਿੰਨ ਨੌਜਵਾਨਾਂ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਵਿਚੋਂ ਇਕ ਨੌਜਵਾਨ ਨੇ ਕਾਲੇ ਰੰਗ ਦਾ ਲਿਫਾਫਾ ਸੱਜੀ ਸਾਈਡ ’ਤੇ ਸੁੱਟ ਦਿੱਤਾ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਐਸ. ਆਈ. ਸ਼ੁਭਮ ਵਲੋਂ ਸਾਥੀ ਪੁਲਿਸ ਮੁਲਾਜ਼ਮਾਂ ਦੀ ਸਹਾਇਤਾ ਨਾਲ ਕਾਬੂ ਕੀਤਾ। ਪੁਲਿਸ ਅਨੁਸਾਰ ਪੁਲਿਸ ਪਾਰਟੀ ਵਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੰਦੀਪ ਉਰਫ਼ ਸੰਜੂ ਪੁੱਤਰ ਬਲਵੀਰ ਚੰਦ ਵਾਸੀ ਪੰਜ ਮੰਜ਼ਿਲਾ ਬਿਲਡਿੰਗ, ਸ੍ਰੀ ਚਮਕੌਰ ਸਾਹਿਬ ਗੁਰਦੀਪ ਸਿੰਘ ਪੁੱਤਰ ਮਨਪ੍ਰੀਤ ਸਿੰਘ ਵਾਸੀ ਭੂਰੜੇ ਰੋਡ ਸ੍ਰੀ ਚਮਕੌਰ ਸਾਹਿਬ ਤੇ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕੀੜੀ ਅਫ਼ਗਾਨਾ ਵਜੋਂ ਹੋਈ ਹੈ ਜਦਕਿ ਇਕ ਨੌਜਵਾਨ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 76 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਨੌਜਵਾਨ ਔਰਤ ਦਾ ਪਰਸ ਲੈ ਕੇ ਹੋਇਆ ਫਰਾਰ ਅਗਲੀ ਖ਼ਬਰ 173 ਵਰ੍ਹੇ ਪੁਰਾਣੀਆਂ ਕਿਲ੍ਹਾ ਰੋਡ ਦੀਆਂ ਬੁਰਜੀਆਂ ਦੀ ‘ਨਿੱਜੀ ਪ੍ਰਚਾਰ’ ਲਈ ਕੀਤੀ ਜਾ ਰਹੀ ਵਰਤੋਂ
Ad Position 24