10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੋਵਰਧਨ ਪੂਜਾ ਮੌਕੇ ਸ਼ਿਵਾਲਾ ਮੰਦਰ ਵਿਖੇ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਨੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 11-11-2026
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਭਾਜਪਾ ਦੀ ਟਿਕਟ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਗੋਵਰਧਨ ਪੂਜਾ ਮੌਕੇ ਪੁਰਾਤਨ ਰੋੜੀ ਵਾਲਾ ਸ਼ਿਵਾਲਾ ਮੰਦਰ ਵਿਖੇ ਟਿਕਟ ਦੇ ਕਈ ਦਾਅਵੇਦਾਰਾਂ ਦਾ ਇਕੱਠੇ ਪਹੁੰਚਣਾ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ। ਇਨ੍ਹਾਂ ਆਗੂਆਂ ਵਲੋਂ ਮੰਦਰ ਵਿਖੇ ਮੱਥਾ ਕੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਸਥਾਨਕ ਆਗੂਆਂ ਤੇ ਵਰਕਰਾਂ ਦਾ ਇਕ ਵਰਗ ਲਗਾਤਾਰ ਮੰਗ ਕਰ ਰਿਹਾ ਹੈ ਕਿ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਇੱਥੋਂ ਦੇ ਕਿਸੇ ਸਥਾਨਕ ਆਗੂ ਨੂੰ ਹੀ ਦਿੱਤਾ ਜਾਵੇ। ਇਹ ਮੁੱਦਾ ਹੁਣ ਪਾਰਟੀ ਦੀਆਂ ਅੰਦਰੂਨੀ ਬੈਠਕਾਂ ਅਤੇ ਸਿਆਸੀ ਵਿਚਾਰ-ਵਟਾਂਦਰੇ ਤੱਕ ਸੀਮਤ ਨਹੀਂ ਰਿਹਾ, ਸਗੋਂ ਸੋਸ਼ਲ ਮੀਡੀਆ ’ਤੇ ਵੀ ਸਥਾਨਕ ਉਮੀਦਵਾਰ ਦੇ ਹੱਕ ਵਿਚ ਮੁਹਿੰਮ ਚੱਲ ਰਹੀ ਹੈ। ਇਸ ਸੰਬੰਧੀ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਕੁਮਾਰ ਬੇਦੀ ਕਿਹਾ ਕਿ ਪਾਰਟੀ ਵਿਚ ਹਰੇਕ ਵਰਕਰ ਤੇ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਕਿਸੇ ਸਥਾਨਕ ਵਿਅਕਤੀ ਨੂੰ ਹੀ ਨੁਮਾਇੰਦਗੀ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਨਕ ਵਰਕਰਾਂ ਦੀਆਂ ਭਾਵਨਾਵਾਂ ਨੂੰ ਪਾਰਟੀ ਹਾਈਕਮਾਨ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ। ਇਸ ਮੌਕੇ ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਐਡਵੋਕੇਟ ਸਤਬੀਰ ਸਿੰਘ ਰਾਣਾ, ਬਲਰਾਮ ਪਰਾਸ਼ਰ, ਗੋਵਰਧਨ ਸੋਨੀ, ਰਾਕੇਸ਼ ਮੜਕਨ, ਨੂਰਪੁਰ ਬੇਦੀ ਦੇ ਸਾਬਕਾ ਪ੍ਰਧਾਨ ਅਤੇ ਨਵ-ਨਿਯੁਕਤ ਸਟਰੀਟ ਕੋ-ਕਨਵੀਨਰ ਵਿਜੇ ਪੁਰੀ, ਭਾਜਪਾ ਦੇ ਸੀਨੀਅਰ ਆਗੂ ਗਿਰਜਾ ਸ਼ੰਕਰ ਦਿਵੇਦੀ, ਪਾਰਟੀ ਦੇ ਟਕਸਾਲੀ ਆਗੂ ਕ੍ਰਿਸ਼ਨ ਕੁਮਾਰ ਬੇਦੀ, ਅਜੈ ਮਹਿੰਦਲੀ, ਦਵਿੰਦਰ ਵਰਮਾ, ਸਮਾਜ ਸੇਵਾ ਕਲੱਬ ਦੇ ਪ੍ਰਧਾਨ ਅਖਿਲ ਕੌਸ਼ਲ, ਨਰਾਇਣ ਦੱਤ ਨਰਗਿਸ, ਸੰਜੇ ਮਹਾਜਨ ਅਤੇ ਆਸ਼ੂ ਧੀਮਾਨ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਵਿਖੇ ਵਿਸ਼ਵਕਰਮਾ ਮੰਦਰ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਨੌਜਵਾਨ ਔਰਤ ਦਾ ਪਰਸ ਲੈ ਕੇ ਹੋਇਆ ਫਰਾਰ
Ad Position 24