ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇਗਾ ਅਤਿ-ਆਧੁਨਿਕ ਟਰੋਮਾ ਸੈਂਟਰ, 14 ਨੂੰ ਅਰਦਾਸ ਉਪਰੰਤ ਪ੍ਰਾਜੈਕਟ ਦੀ ਹੋਵੇਗੀ ਸ਼ੁਰੂਆਤ-ਬੈਂਸ
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਸਮੇਤ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਟਰੋਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ। ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਸ ਇਤਿਹਾਸਕ ਪ੍ਰਾਜੈਕਟ ਦੀ ਸ਼ੁਰੂਆਤ 14 ਨਵੰਬਰ ਨੂੰ ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ-ਬੇਨਤੀ ਕਰਕੇ ਕੀਤੀ ਜਾਵੇਗੀ।
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਸਮੇਤ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਟਰੋਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ। ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਸ ਇਤਿਹਾਸਕ ਪ੍ਰਾਜੈਕਟ ਦੀ ਸ਼ੁਰੂਆਤ 14 ਨਵੰਬਰ ਨੂੰ ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ-ਬੇਨਤੀ ਕਰਕੇ ਕੀਤੀ ਜਾਵੇਗੀ। ਇਹ ਪ੍ਰਾਜੈਕਟ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਲੋਕਾਂ ਲਈ ਸਿਹਤ ਸੇਵਾਵਾਂ ਦੇ ਖੇਤਰ ’ਚ ਇਕ ਇਤਿਹਾਸਕ ਪ੍ਰਾਪਤੀ ਸਾਬਤ ਹੋਵੇਗਾ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਦੇਣ ਲਈ ਹੁਣ ਸਾਰੀਆਂ ਲੋੜੀਂਦੀਆਂ ਸਰਕਾਰੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 14 ਨਵੰਬਰ ਨੂੰ ਅਰਦਾਸ ਉਪਰੰਤ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਅਗਲੇ ਇਕ-ਦੋ ਦਿਨਾਂ ਦੇ ਅੰਦਰ ਹੀ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੋਮਾ ਸੈਂਟਰ ਦੀ ਇਮਾਰਤ ਨੂੰ ਬਹੁਤ ਹੀ ਖ਼ੂਬਸੂਰਤ ਅਤੇ ਵਿਲੱਖਣ ਡਿਜ਼ਾਈਨ ਨਾਲ ਤਿਆਰ ਕੀਤਾ ਜਾਵੇਗਾ। ਇਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਹੈਰੀਟੇਜ ਲੁੱਕ ਦਿੱਤੀ ਜਾਵੇਗੀ। ਇਹ ਟਰੋਮਾ ਸੈਂਟਰ ਆਉਣ ਵਾਲੇ ਸਮੇਂ ’ ਚ ਸਿਹਤ ਸੇਵਾਵਾਂ ਦੇ ਨਾਲ-ਨਾਲ ਸ਼ਹਿਰ ਦੇ ਵਿਕਾਸ ਦੀ ਵੀ ਅਹਿਮ ਨਿਸ਼ਾਨੀ ਬਣੇਗਾ। ਅੰਤ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ 14 ਨਵੰਬਰ ਨੂੰ ਹੋਣ ਵਾਲੀ ਅਰਦਾਸ ਵਿਚ ਸਮੂਹ ਇਲਾਕਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸਮੁੱਚੀ ਟੀਮ, ਨਗਰ ਕੌਂਸਲ ਦੇ ਪ੍ਰਧਾਨ ਅਤੇ ਮੈਂਬਰਾਂ, ਸਮੂਹ ਸਰਪੰਚਾਂ, ਚੇਅਰਮੈਨਾਂ, ਬੂਥ ਇੰਚਾਰਜਾਂ ਤੇ ਇਲਾਕੇ ਦੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਇਸ ਇਤਿਹਾਸਕ ਕਾਰਜ ਦੀ ਸ਼ੁਰੂਆਤ ਸਮੇਂ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਅਤੇ ਪ੍ਰਾਜੈਕਟ ਦੀ ਸਫਲਤਾ ਲਈ ਅਰਦਾਸ ਕਰਨ।