ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਦੀਵਾ ਬਣਾਉਣ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਬਹੁਤ ਹੀ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਬਹੁਤ ਹੀ ਖ਼ੂਬਸੂਰਤ ਦੀਵੇ ਤੇ ਰੰਗੋਲੀ ਤਿਆਰ ਕੀਤੀ ਗਈ। ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਵੱਖ ਵੱਖ ਤਰ੍ਹਾਂ ਦੇ ਕਾਰਡ ਵੀ ਤਿਆਰ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਪਟਾਕੇ ਚਲਾਉਣ ਨਾਲ ਜਿਥੇ ਸ਼ੋਰ ਪ੍ਰਦੂਸ਼ਣ ਅਤੇ ਹਵਾ ਪ੍ਰਦੂਸ਼ਣ ਵਧਦਾ ਹੈ ਉਥੇ ਇਨਸਾਨਾਂ ਦੇ ਨਾਲ ਨਾਲ ਹੋਰ ਜੀਵ ਜੰਤੂਆਂ ਦੀ ਸਿਹਤ ’ਤੇ ਵੀ ਇਸ ਦਾ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।