10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਵਿਸ਼ਵਕਰਮਾ ਦਿਵਸ ਸਮਾਗਮ ’ਚ ਕੀਤੀ ਸ਼ਿਰਕਤ

ਨੂਰਪੁਰ ਬੇਦੀ, 10 ਨਵੰਬਰ (ਵਿੰਦਰਪਾਲ ਝਾਂਡੀਆਂ)-ਵਿਸ਼ਵਕਰਮਾ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਵਿਸ਼ਵਕਰਮਾ ਪੂਜਾ ਸਮਾਗਮ ਸ਼ਰਧਾ ਨਾਲ ਮਨਾਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਸਮਾਗਮ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਵਿੰਦਰਪਾਲ ਝਾਂਡੀਆਂ 11-11-2026
ਨੂਰਪੁਰ ਬੇਦੀ, 10 ਨਵੰਬਰ (ਵਿੰਦਰਪਾਲ ਝਾਂਡੀਆਂ)-ਵਿਸ਼ਵਕਰਮਾ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਵਿਸ਼ਵਕਰਮਾ ਪੂਜਾ ਸਮਾਗਮ ਸ਼ਰਧਾ ਨਾਲ ਮਨਾਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਧਾਰਮਿਕ ਮਾਹੌਲ ’ਚ ਸੰਗਤ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕਰਕੇ ਸਰਬੱਤ ਦੇ ਭਲੇ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ, ਸ਼ਿਲਪਕਾਰੀ ਤੇ ਨਿਰਮਾਣ ਕਾਰਜਾਂ ਦੇ ਦੇਵਤਾ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਤੇ ਸੰਦੇਸ਼ ਸਾਨੂੰ ਮਿਹਨਤ, ਹੁਨਰ, ਸਿਰਜਣਾਤਮਿਕਤਾ ਅਤੇ ਸਮਰਪਣ ਦੀ ਮਹੱਤਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਉਸ ਦੇ ਕਾਰੀਗਰਾਂ, ਮਜ਼ਦੂਰਾਂ, ਤਕਨੀਕੀ ਮਾਹਿਰਾਂ ਤੇ ਹੁਨਰਮੰਦ ਕਿਰਤੀ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਮਿਹਨਤਕਸ਼ ਹੱਥਾਂ ਦੀ ਬਦੌਲਤ ਹੀ ਦੇਸ਼ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਹਰ ਹੁਨਰਮੰਦ ਹੱਥ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਕਾਰੀਗਰਾਂ ਤੇ ਰਵਾਇਤੀ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਤਰੱਕੀ ਦੇ ਵਧੇਰੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਸਮੂਹ ਕਾਰੀਗਰ ਭਾਈਚਾਰੇ, ਮਿਹਨਤਕਸ਼ ਸਾਥੀਆਂ ਤੇ ਸੰਗਤ ਨੂੰ ਸ੍ਰੀ ਵਿਸ਼ਵਕਰਮਾ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਸਾਰਿਆਂ ਨੂੰ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੰਡਲ ਪ੍ਰਧਾਨ ਨਵੀਨ ਕੁਮਾਰ, ਬਾਲ ਕ੍ਰਿਸ਼ਨ ਕੁੱਕੂ, ਰੋਸ਼ਨ ਲਾਲ ਟੇਡੇਵਾਲ, ਓਂਕਾਰ ਸਿੰਘ ਅਬਿਆਣਾ, ਹੇਮੰਤ ਕੱਕੜ ਸਮੇਤ ਹੋਰ ਪਤਵੰਤੇ ਸੱਜਣ ਤੇ ਸੰਗਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਜੈਵੀਰ ਸਿੰਘ ਲਾਲਪੁਰਾ ਵਲੋਂ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ
Ad Position 24