10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਜੈਵੀਰ ਸਿੰਘ ਲਾਲਪੁਰਾ ਵਲੋਂ ਮੁਲਾਕਾਤ

ਰੂਪਨਗਰ, 10 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਤੇ ਹਰਿਆਣਾ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ, ਖ਼ਾਸ ਕਰਕੇ ਰੋਪੜ ਜ਼ਿਲ੍ਹੇ ਦੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਹੋਇਆ, ਜੋ ਰੁਜ਼ਗਾਰ, ਕਾਰੋਬਾਰ ਤੇ ਹੋਰ ਕੰਮਕਾਜ ਦੇ ਸਿਲਸਿਲੇ ਵਿਚ ਹਰਿਆਣਾ ਵਿਚ ਰਹਿੰਦੇ ਜਾਂ ਉੱਥੇ ਆਉਂਦੇ-ਜਾਂਦੇ ਹਨ।

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਦੌਰਾਨ ਅਜੈਵੀਰ ਸਿੰਘ ਲਾਲਪੁਰਾ। 11-11-2026
ਰੂਪਨਗਰ, 10 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਤੇ ਹਰਿਆਣਾ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ, ਖ਼ਾਸ ਕਰਕੇ ਰੋਪੜ ਜ਼ਿਲ੍ਹੇ ਦੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਹੋਇਆ, ਜੋ ਰੁਜ਼ਗਾਰ, ਕਾਰੋਬਾਰ ਤੇ ਹੋਰ ਕੰਮਕਾਜ ਦੇ ਸਿਲਸਿਲੇ ਵਿਚ ਹਰਿਆਣਾ ਵਿਚ ਰਹਿੰਦੇ ਜਾਂ ਉੱਥੇ ਆਉਂਦੇ-ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹੇ ਦੇ ਬਹੁਤ ਸਾਰੇ ਲੋਕ ਹਰਿਆਣਾ ਵਿਚ ਨੌਕਰੀਆਂ, ਵਪਾਰ ਤੇ ਹੋਰ ਰੁਜ਼ਗਾਰ ਦੇ ਸਾਧਨਾਂ ਨਾਲ ਜੁੜੇ ਹੋਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਵਿਹਾਰਕ ਮੁਸ਼ਕਿਲਾਂ, ਰੁਜ਼ਗਾਰ ਦੇ ਮੌਕਿਆਂ ਤੇ ਦੋਵਾਂ ਸੂਬਿਆਂ ਵਿਚਕਾਰ ਬਿਹਤਰ ਤਾਲਮੇਲ ਵਰਗੇ ਮੁੱਦੇ ਮਹੱਤਵਪੂਰਨ ਹਨ। ਇਸ ਤੋਂ ਇਲਾਵਾ, ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਭਾਜਪਾ ਦੇ ਸੰਗਠਨਾਤਮਕ ਵਿਸਥਾਰ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹਮੇਸ਼ਾ ਰੋਪੜ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਮੰਚ ’ਤੇ ਯਤਨ ਕਰਨ ਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਕਲਮਾਂ ਦੇ ਵਿਸ਼ਵਕਰਮਾ ਮੰਦਰ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰ... ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਨੇ ਨੂਰਪੁਰ ਬੇਦੀ ਵਿਸ਼ਵਕਰਮਾ ਦਿਵਸ ਸਮਾਗਮ ’ਚ ਕੀਤੀ ਸ਼ਿਰਕਤ
Ad Position 24