ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਕਲਮਾਂ ਦੇ ਵਿਸ਼ਵਕਰਮਾ ਮੰਦਰ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਕਾਹਨਪੁਰ ਖੂਹੀ, 10 ਨਵੰਬਰ (ਗੁਰਬੀਰ ਸਿੰਘ ਵਾਲੀਆ)-ਭਗਵਾਨ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਪਿੰਡ ਕਲਮਾਂ ਵਿਖੇ ਸਥਿਤ ਵਿਸ਼ਵਕਰਮਾ ਮੰਦਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਸੀਸ ਨਿਵਾ ਕੇ ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਕਾਹਨਪੁਰ ਖੂਹੀ, 10 ਨਵੰਬਰ (ਗੁਰਬੀਰ ਸਿੰਘ ਵਾਲੀਆ)-ਭਗਵਾਨ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਪਿੰਡ ਕਲਮਾਂ ਵਿਖੇ ਸਥਿਤ ਵਿਸ਼ਵਕਰਮਾ ਮੰਦਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਸੀਸ ਨਿਵਾ ਕੇ ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦਾ ਜੀਵਨ ਤੇ ਉਨ੍ਹਾਂ ਨਾਲ ਜੁੜੀ ਮਾਨਤਾ ਸਾਨੂੰ ਕਲਾ, ਹੁਨਰ, ਮਿਹਨਤ ਤੇ ਸਿਰਜਣਾ ਦੇ ਮਹੱਤਵ ਦਾ ਸੰਦੇਸ਼ ਦਿੰਦੀ ਹੈ। ਇਹ ਦਿਹਾੜਾ ਵਿਸ਼ੇਸ਼ ਤੌਰ ’ਤੇ ਕਿਰਤੀ ਵਰਗ ਅਤੇ ਦਸਤਕਾਰਾਂ ਦੀ ਮਿਹਨਤ ਨੂੰ ਸਲਾਮ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਅਤੇ ਦੇਸ਼ ਦੀ ਖ਼ੁਸ਼ਹਾਲੀ ਵਿਚ ਮਿਹਨਤਕਸ਼ ਲੋਕਾਂ ਦਾ ਯੋਗਦਾਨ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਕਾਰੀਗਰਾਂ, ਮਕੈਨਿਕਾਂ, ਤਕਨੀਕੀ ਕਾਮਿਆਂ ਤੇ ਦਸਤਕਾਰਾਂ ਦੀ ਮਿਹਨਤ ਨਾਲ ਹੀ ਵਿਕਾਸ ਦੀ ਨੀਂਹ ਮਜ਼ਬੂਤ ਹੁੰਦੀ ਹੈ। ਇਸ ਲਈ ਸਾਨੂੰ ਹਰ ਤਰ੍ਹਾਂ ਦੀ ਕਿਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅੰਤ ਵਿਚ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਲੋਕਾਈ ਦੇ ਜੀਵਨ ਵਿਚ ਸੁੱਖ, ਸ਼ਾਂਤੀ ਤੇ ਖ਼ੁਸ਼ਹਾਲੀ ਬਣੀ ਰਹੇ ਅਤੇ ਹਰ ਮਿਹਨਤਕਸ਼ ਦੇ ਘਰ ਵਿਚ ਤਰੱਕੀ ਤੇ ਬਰਕਤਾਂ ਦਾ ਵਾਸਾ ਹੋਵੇ। ਇਸ ਮੌਕੇ ਪ੍ਰਧਾਨ ਬਚਿੱਤਰ ਸਿੰਘ ਭੱਠਲ, ਹਰੀ ਕਿਸ਼ਨ ਪ੍ਰਧਾਨ ਰੈਸੜਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ ਕਲਮਾ, ਮੰਗਲ ਸਿੰਘ ਗਿੱਲ, ਕੁਲਦੀਪ ਸ਼ਰਮਾ, ਬਲਵਿੰਦਰ, ਰੈਤ, ਭਾਗ ਸਿੰਘ, ਨੰਬਰਦਾਰ ਨਰਿੰਦਰ, ਪਟਵਾਰੀ ਸ਼ਰਮਾ, ਵਾਈਸ ਚੇਅਰਮੈਨ ਦੇਸ਼ਰਾਜ ਸੈਣੀ, ਮਾਜਰਾ ਸ਼ੰਮੀ ਬਾਂਸਲ, ਸਗਲੀ ਰਾਮ, ਖ਼ੁਸ਼ਹਾਲ ਸਿੰਘ ਬੈਂਸ, ਮੱਖਣ ਸਿੰਘ, ਹਰਵਿੰਦਰ ਸਿੰਘ ਸੰਗਤਾਂ ਹਾਜ਼ਰ ਸਨ।