ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ
ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੁਲਾਰਿਆਂ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਕੇਂਦਰ ਨਾਲੋਂ ਡੀ ਲਿੰਕ ਕਰਨ ਅਤੇ ਕੇਂਦਰ ਦੀ ਤਰਜ਼ ’ਤੇ ਜਾਰੀ ਨਾ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਤੇ ਕਿਹਾ ਕਿ ਇਹ ਉੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਸਾਂਝੇ ਫਰੰਟ ਵਲੋਂ ਜੋ ਸੰਘਰਸ ਦੀ ਨਵੀ ਸਾਰਣੀ ਜਾਰੀ ਕੀਤੀ ਗਈ ਹੈ ਉਸ ਵਿਚ ਵੱਧ ਤੋਂ ਵੱਧ ਭਾਗ ਲੈਣ ਦਾ ਫੈਸਲਾ ਕੀਤਾ ਗਿਆ।
ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੁਲਾਰਿਆਂ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਕੇਂਦਰ ਨਾਲੋਂ ਡੀ ਲਿੰਕ ਕਰਨ ਅਤੇ ਕੇਂਦਰ ਦੀ ਤਰਜ਼ ’ਤੇ ਜਾਰੀ ਨਾ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਤੇ ਕਿਹਾ ਕਿ ਇਹ ਉੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਸਾਂਝੇ ਫਰੰਟ ਵਲੋਂ ਜੋ ਸੰਘਰਸ ਦੀ ਨਵੀ ਸਾਰਣੀ ਜਾਰੀ ਕੀਤੀ ਗਈ ਹੈ ਉਸ ਵਿਚ ਵੱਧ ਤੋਂ ਵੱਧ ਭਾਗ ਲੈਣ ਦਾ ਫੈਸਲਾ ਕੀਤਾ ਗਿਆ। 1 ਦਸੰਬਰ ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕਾਂ ਦੇ ਘਰਾਂ ਅੱਗੇ ਉਨ੍ਹਾਂ ਦੇ ਪੁਤਲੇ ਸਾੜੇ ਜਾਣਗੇ ਅਤੇ ਅਸਥੀਆਂ ਕੁੱਜੇ ’ਚ ਪਾ ਕੇ 6 ਦਸੰਬਰ ਨੂੰ ਲੁਧਿਆਣਾ ਦੇ ਗੰਦੇ ਨਾਲੇ ਵਿਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੰਗਾਂ ਸੰਬੰਧੀ 13 ਦਸੰਬਰ ਤੋਂ 19 ਦਸੰਬਰ ਤੱਕ ਸੰਗਰੂਰ ਵਿਖੇ ਪੱਕਾ ਮੋਰਚਾ ਜਾਵੇਗਾ, 13 ਦਸੰਬਰ ਨੂੰ ਸੰਭੂ ਬਾਰਡਰ ਤੋਂ ਅਟਾਰੀ ਬਾਰਡਰ ਤੱਕ 250 ਕਿਲੋਮੀਟਰ ਲੰਮੀ ਚੇਨ ਬਣਾਈ ਜਾਵੇਗੀ, ਜਿਸ ਦੌਰਾਨ ਸਰਕਾਰ ਦੀਆਂ ਨਾਕਾਮੀਆਂ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਪ੍ਰਸਾਸ਼ਨ ਤੋਂ ਮੰਗ ਕੀਤੀ ਗਈ ਕਿ ਸ਼ਹਿਰ ਵਿਚ ਆਵਾਜਾਈ ਦੇ ਵਿਗੜ ਰਹੇ ਹਾਲਾਤਾਂ ਨੂੰ ਵੇਖਦਿਆਂ ਸ਼ਹਿਰ ਦੇ ਹਰ ਮੋੜ, ਚੌਕ ਵਿਚ ਸਪੀਡ ਬਰੇਕਰ ਲਗਾਏ ਜਾਣ। ਇਸ ਮੌਕੇ ਧਰਮਪਾਲ ਸੌਖਲ, ਲਛਮਣ ਸਿੰਘ, ਸੁਰਿੰਦਰਜੀਤ ਵਰਮਾ, ਭਾਗ ਸਿੰਘ ਮਕੜੋਨਾ, ਹਰਚੰਦ ਸਿੰਘ ਜਗਤਪੁਰ, ਪਵਨ ਕੁਮਾਰ, ਡਾ. ਬੁੱਧ ਸਿੰਘ, ਬਲਦੇਵ ਸਿੰਘ ਮਾਣੇਮਾਜਰਾ, ਪ੍ਰਿੰਸੀਪਲ ਜਸਵੰਤ ਸਿੰਘ, ਗੁਰਨਾਮ ਸਿੰਘ ਕਾਨੂੰਗੋ, ਰਾਮ ਸਿੰਘ, ਪ੍ਰਕਾਸ਼ ਸਿੰਘ, ਨੌਹਰੀਆ ਸਿੰਘ, ਸੁਰਜੀਤ ਸਿੰਘ ਰਤੋਂ, ਸੋਹਣ ਲਾਲ, ਕੈਪਟਨ ਗੁਰਦੇਵ ਸਿੰਘ ਕਈ ਪੈਨਸ਼ਨਰਜ਼ ਹਾਜ਼ਰ ਸਨ।