11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਇਕ ਦਿਨੇਸ਼ ਚੱਢਾ ਨੇ ਤਖਤਗੜ੍ਹ ’ਚ ਨਾਈਟ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

ਨੂਰਪੁਰ ਬੇਦੀ, 10 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਾਰਗਿਲ ਜੰਗ ਦੇ ਸ਼ਹੀਦ ਰਮੇਸ਼ ਸਿੰਘ, ਸਵਰਗੀ ਫੁੱਟਬਾਲ ਕੋਚ ਟਿੰਕਾ ਵਰਗ ਤੇ ਸਵਰਗੀ ਹਰਮੇਲ ਸਿੰਘ ਸਿੱਧੂ ਦੀ ਯਾਦ ਨੂੰ ਸਮਰਪਿਤ ਡੀ. ਏ.

Ad Position 21
No active advertisement
ਅਜੀਤ ਡੈਸਕ 11-11-2026
ਨੂਰਪੁਰ ਬੇਦੀ, 10 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਾਰਗਿਲ ਜੰਗ ਦੇ ਸ਼ਹੀਦ ਰਮੇਸ਼ ਸਿੰਘ, ਸਵਰਗੀ ਫੁੱਟਬਾਲ ਕੋਚ ਟਿੰਕਾ ਵਰਗ ਤੇ ਸਵਰਗੀ ਹਰਮੇਲ ਸਿੰਘ ਸਿੱਧੂ ਦੀ ਯਾਦ ਨੂੰ ਸਮਰਪਿਤ ਡੀ. ਏ. ਵੀ. ਸਪੋਰਟਸ ਅਕੈਡਮੀ ਵਲੋਂ ਕਰਵਾਏ ਨਾਈਟ ਫੁੱਟਬਾਲ ਟੂਰਨਾਮੈਂਟ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਟੂਰਨਾਮੈਂਟ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਫੁੱਟਬਾਲ ਟੀਮਾਂ ਨੇ ਮੈਦਾਨ ’ਚ ਆਪਣੀ ਖੇਡ ਪ੍ਰਤਿਭਾ ਅਤੇ ਜੌਹਰ ਦਿਖਾਏ। ਵਿਧਾਇਕ ਚੱਢਾ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਉਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਹਿਯੋਗ ਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਖੇਡ ਮੈਦਾਨਾਂ ਤੇ ਖੇਡ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਮੁਕਾਬਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਕਾਰਗਿਲ ਸ਼ਹੀਦ ਰਮੇਸ਼ ਸਿੰਘ ਤੇ ਸਵ. ਖੇਡ ਸ਼ਖ਼ਸੀਅਤਾਂ ਦੀ ਯਾਦ ਵਿਚ ਅਜਿਹਾ ਟੂਰਨਾਮੈਂਟ ਕਰਵਾਉਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੂਮੇਵਾਲ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦਾ ਚੋਣ ਇਜਲਾਸ
Ad Position 24