11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

15 ਸਾਲ ਸੱਤਾ ’ਚ ਰਹਿਣ ਦੇ ਬਾਵਜੂਦ ਚੰਨੀ ਨਸ਼ਿਆਂ ਦੀ ਸਮੱਸਿਆ ਦਾ ਹੱਲ ਕਿਉਂ ਨਹੀਂ ਕਰ ਸਕੇ, ਸਾਈਕਲ ਯਾਤਰਾ ਚੋਣਾਂ ਤੋਂ ਪਹਿਲਾਂ ਸਿਆਸੀ ਪ੍ਰਚਾਰ ਦਾ ਹਿੱਸਾ: ਮੇਜਰ ਅੰਜੂ ਬਾਲਾ ਸਿੰਘ

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ‘ ਦੀ ਆਲੋਚਨਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾ ਰਿਹਾ ਸਿਆਸੀ ਪ੍ਰਚਾਰ ਕਰਾਰ ਦਿੱਤਾ। ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਸ਼ਲਾਘਾਯੋਗ ਹੈ, ਪਰ ਪੰਜਾਬ ਦੇ ਲੋਕਾਂ ਨੂੰ ਸਿਰਫ਼ ਨਾਅਰਿਆਂ ਅਤੇ ਸਿਆਸੀ ਯਾਤਰਾਵਾਂ ਦੀ ਨਹੀਂ, ਸਗੋਂ ਠੋਸ ਕਾਰਵਾਈ ਅਤੇ ਨਤੀਜਿਆਂ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 12-11-2026
ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ‘ ਦੀ ਆਲੋਚਨਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾ ਰਿਹਾ ਸਿਆਸੀ ਪ੍ਰਚਾਰ ਕਰਾਰ ਦਿੱਤਾ। ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਸ਼ਲਾਘਾਯੋਗ ਹੈ, ਪਰ ਪੰਜਾਬ ਦੇ ਲੋਕਾਂ ਨੂੰ ਸਿਰਫ਼ ਨਾਅਰਿਆਂ ਅਤੇ ਸਿਆਸੀ ਯਾਤਰਾਵਾਂ ਦੀ ਨਹੀਂ, ਸਗੋਂ ਠੋਸ ਕਾਰਵਾਈ ਅਤੇ ਨਤੀਜਿਆਂ ਦੀ ਲੋੜ ਹੈ। ਚੰਨੀ ਲਗਭਗ 15 ਸਾਲ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਰਹੇ ਅਤੇ ਮੰਤਰੀ ਤੇ ਮੁੱਖ ਮੰਤਰੀ ਵਰਗੇ ਅਹਿਮ ਅਹੁਦਿਆਂ ‘ਤੇ ਵੀ ਰਹੇ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕਿਹੜੇ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਯਾਦ ਦਿਵਾਇਆ ਕਿ ਸਤੰਬਰ 2016 ਵਿਚ ਚੰਨੀ ਨੇ ਇਸੇ ਹਲਕੇ ਤੋਂ ‘ਜਵਾਨੀ ਸੰਭਾਲ ਯਾਤਰਾ’ ਸ਼ੁਰੂ ਕੀਤੀ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਵਾਅਦੇ ਕੀਤੇ ਸਨ। ਸਾਲ 2017 ਤੋਂ 2022 ਤੱਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਰਹੀ, ਪਰ ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਨੌਤੀ ਬਣੀ ਰਹੀ। ਅੱਜ ਵੀ ਪੰਜਾਬ ਦੀ ਜਵਾਨੀ ਨਸ਼ਿਆਂ, ਬੇਰੁਜ਼ਗਾਰੀ ਅਤੇ ਭਵਿੱਖ ਦੀ ਅਨਿਸ਼ਚਿਤਤਾ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। 11 ਆਰਪੀਆਰ28 ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ
Ad Position 22
No active advertisement
ਪਿਛਲੀ ਖ਼ਬਰ ਇੰਦਰਾ ਨਗਰ ਕਮਿਊਨਿਟੀ ਸੈਂਟਰ ਨੇੜੇ ਸੜਕ ਕਿਨਾਰੇ ਕੂੜਾ ਸਾੜਨ ਕਾਰਨ ਉੱਠਦਾ ਧੂੰਆਂ। ਧੂੰਏਂ ’ਚ ਉੱਡੇ ਨੰਗਲ ਦੀ ਸਫ਼ਾਈ ਮੁ... ਅਗਲੀ ਖ਼ਬਰ ਪਟਿਆਲਾ-ਪਿਹੋਵਾ ਮਾਰਗ ਨੂੰ ਚਹੁੰ-ਮਾਰਗੀ ਬਣਾਉਣ ਦਾ ਮੁੱਦਾ ਮੁੜ ਉੱਠਿਆ ਭਾਜਪਾ ’ਚ ਸ਼ਾਮਿਲ ਸਾਬਕਾ ਵਿਧਾਇਕ ਹਰਮੀਤ ਸਿੰਘ...
Ad Position 24