11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਚਮਕੌਰ ਸਾਹਿਬ ਤੋਂ ਅੱਜ ਸ਼ੁਰੂ ਹੋਵੇਗੀ 8 ਦਿਨਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 12 ਨਵੰਬਰ ਨੂੰ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਅੱਠ ਰੋਜ਼ਾ ਸਾਈਕਲ ਯਾਤਰਾ ਦਾ ਆਗਾਜ਼ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਕੀਤਾ ਜਾਵੇਗਾ, ਇਸ ਮੌਕੇ ਸਬਕਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ , ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਜਵਾਨੀ ਸੰਭਾਲ ਸਾਈਕਲ ਯਾਤਰਾ ਸੰਬੰਧੀ ਚੱਲ ਰਹੀਆਂ ਤਿਆਰੀਆਂ ਦੀ ਤਸਵੀਰ। ਤਸਵੀਰ:ਜਗਮੋਹਣ ਸਿੰਘ ਨਾਰੰਗ 12-11-2026
ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮਕਸਦ ਨਾਲ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 12 ਨਵੰਬਰ ਨੂੰ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਅੱਠ ਰੋਜ਼ਾ ਸਾਈਕਲ ਯਾਤਰਾ ਦਾ ਆਗਾਜ਼ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਕੀਤਾ ਜਾਵੇਗਾ, ਇਸ ਮੌਕੇ ਸਬਕਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ , ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਯਾਤਰਾ ਵਿਚ ਲਗਭਗ 2000 ਸਾਈਕਲ ਸਵਾਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਯਾਤਰਾ ਕਰੀਬ 625 ਕਿੱਲੋਮੀਟਰ ਦਾ ਸਫ਼ਰ ਤੈਅ ਕਰਦਿਆਂ ਮਾਲਵਾ ਖੇਤਰ ਦੇ 27 ਵਿਧਾਨ ਸਭਾ ਹਲਕਿਆਂ ਵਿਚੋਂ ਲੰਘੇਗੀ ਅਤੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋਵੇਗੀ।ਇਸ ਯਾਤਰਾ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਹਲਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਨੁਸਾਰ ਇਸ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੀ ਜਵਾਨੀ ਨੂੰ ਸੰਭਾਲਣਾ ਅਤੇ ਸੂਬੇ ਦੇ ਲੋਕਾਂ ਦੇ ਦੁੱਖ-ਦਰਦ ਅਤੇ ਮਸਲਿਆਂ ਨੂੰ ਸਮਝਣਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਯਾਤਰਾ ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਪੱਧਰ ਤੇ ਹੋ ਰਹੀਆਂ ਹਨ ਤਿਆਰੀਆਂ- 12 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਜਵਾਨੀ ਸੰਭਾਲ ਯਾਤਰਾ ਸਬੰਧੀ ਸਥਾਨਕ ਸਟੇਡੀਅਮ ਵਿਚ ਵਿਸ਼ਾਲ ਸਟੇਜ ਲਗਾਈ ਜਾ ਰਹੀ ਹੈ, ਜਿੱਥੇ 5 ਹਜ਼ਾਰ ਦੇ ਕਰੀਬ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ, ਪਿਛਲੇ ਤਿੰਨ-ਚਾਰ ਦਿਨਾਂ ਤੋਂ ਵਿਸ਼ਾਲ ਸਟੇਜ ਤਿਆਰ ਕੀਤੀ ਜਾ ਰਹੀ ਹੈ , ਜਿੱਥੇ ਪ੍ਰਸਿੱਧ ਗਾਇਕ ਜਸਵੰਤ ਸੰਦੀਲਾ ਯਾਤਰਾ ਤੋਂ ਪਹਿਲਾਂ ਲੋਕਾਂ ਦਾ ਮਨੋਰੰਜਨ ਕਰਨਗੇ। ਸ੍ਰੀ ਚੰਨੀ ਅਨੁਸਾਰ ਸਮੁੱਚੀ ਲੀਡਰਸ਼ਿਪ ਸਵੇਰੇ 9 ਵਜੇ ਦੇ ਕਰੀਬ ਸ੍ਰੀ ਚਮਕੌਰ ਸਾਹਿਬ ਪੁੱਜ ਜਾਵੇਗੀ, ਜੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ ਉਪਰੰਤ ਸਟੇਡੀਅਮ ਵਿਚ ਪੁੱਜ ਕੇ ਕਰੀਬ 10 ਵਜੇ ਯਾਤਰਾ ਨੂੰ ਅਰੰਭ ਕਰਵਾਉਣਗੇ। ਇਸ ਯਾਤਰਾ ਵਿਚ ਸਾਈਕਲ ਸਵਾਰਾਂ ਸਮੇਤ ਬੱਸਾਂ ਅਤੇ ਟਰੱਕ ਵੀ ਸ਼ਾਮਲ ਹੋਣਗੇ। ਇਹ ਯਾਤਰਾ ਇੱਥੋਂ ਰਵਾਨਾ ਹੋ ਕੇ ਲੁਠੇੜੀ, ਖਮਾਣੋਂ ਹੁੰਦੀ ਹੋਈ ਸਮਰਾਲਾ ਪੁੱਜੇਗੀ ਜਿੱਥੇ ਪਹਿਲੇ ਦਿਨ ਦਾ ਵਿਸ਼ਰਾਮ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਭਾਜਪਾ ਦੀ ਟਿਕਟ ਲਈ ਲੋਕਲ ਤੇ ਬਾਹਰੀ ਆਗੂਆਂ ਦਾ ਮੁੱਦਾ ਭਖਿਆ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ 23 ਜ਼ਿਲ੍ਹਿਆਂ ਦੀਆਂ 350 ਖਿਡਾਰਨਾਂ...
Ad Position 24