11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੇੜਾ ਕਲਮੋਟ ਸਕੂਲ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਕਾਹਨਪੁਰ ਖੂਹੀ, 11 ਨਵੰਬਰ (ਗੁਰਬੀਰ ਸਿੰਘ ਵਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਖੇਤਰ ਨੂਰਪੁਰ ਬੇਦੀ ਵਲੋਂ ਪ੍ਰਿੰਸੀਪਲ ਪ੍ਰੇਮ ਧੀਮਾਨ ਅਤੇ ਮਾਸਟਰ ਅਮਰੀਕ ਸਿੰਘ ਦਿਆਲ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸਕੂਲ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ 55 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-11-2026
ਕਾਹਨਪੁਰ ਖੂਹੀ, 11 ਨਵੰਬਰ (ਗੁਰਬੀਰ ਸਿੰਘ ਵਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਖੇਤਰ ਨੂਰਪੁਰ ਬੇਦੀ ਵਲੋਂ ਪ੍ਰਿੰਸੀਪਲ ਪ੍ਰੇਮ ਧੀਮਾਨ ਅਤੇ ਮਾਸਟਰ ਅਮਰੀਕ ਸਿੰਘ ਦਿਆਲ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸਕੂਲ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ 55 ਵਿਦਿਆਰਥੀਆਂ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਤੀਜੇ ਵਰਗ ਵਿਚੋਂ ਸੀਆ ਰਾਣੀ ਨੇ ਪਹਿਲਾ, ਰਜਨੀਸ਼ ਕੁਮਾਰ ਨੇ ਦੂਜਾ ਅਤੇ ਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਚੌਥੇ ਵਰਗ ਵਿਚੋਂ ਅੰਕਿਤਾ ਨੇ ਪਹਿਲਾ, ਮਾਨਵੀ ਠਾਕੁਰ ਨੇ ਦੂਜਾ ਅਤੇ ਅਰੂਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਸਟੇਟ ਐਵਾਰਡੀ ਸੇਵਾਮੁਕਤ ਅਧਿਆਪਕ ਧਨੀ ਰਾਮ ਵਲੋਂ ਨਿਭਾਈ ਗਈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਖੇਤਰ ਨੂਰਪੁਰ ਬੇਦੀ ਦੇ ਪ੍ਰਧਾਨ ਦਿਆਲ ਸਿੰਘ ਮੁਕਾਰੀ ਨੇ ਵਿਦਿਆਰਥੀਆਂ ਅਤੇ ਹਾਜ਼ਰ ਸਟਾਫ਼ ਨੂੰ ਸੰਬੋਧਨ ਕਰਦਿਆਂ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ, ਸਮਾਜਿਕ, ਸਭਿਆਚਾਰਕ ਅਤੇ ਧਾਰਮਿਕ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਟੱਡੀ ਸਰਕਲ ਦੇ ਖੇਤਰੀ ਸਕੱਤਰ ਦਲਵਿੰਦਰ ਸਿੰਘ ਸਮੀਰੋਵਾਲ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਪਿਆਰ ਕਰਨ, ਇਸ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਸਾਡੀ ਪਛਾਣ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਆਧਾਰ ਹੈ। ਸਮਾਗਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪ੍ਰੇਮ ਧੀਮਾਨ ਅਤੇ ਸਮੂਹ ਸਟਾਫ਼ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਟੀਮ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੀ ਆਪਣੀ ਸਾਲਾਨਾ ਪੱਤ੍ਰਿਕਾ ‘ਰੂਪ ਖੇੜਾ’ ਦੀਆਂ ਕਾਪੀਆਂ ਵੀ ਭੇਟ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਪ੍ਰੇਮ ਕੁਮਾਰ ਧੀਮਾਨ, ਸੁਧੀਰ ਸਿੰਘ, ਰਕੇਸ਼ ਕੁਮਾਰ, ਅਮਰੀਕ ਸਿੰਘ ਦਿਆਲ, ਸੁਦੇਸ਼ ਕੁਮਾਰੀ, ਪਰਮਜੀਤ ਕੌਰ, ਮੀਤਕ ਸ਼ਰਮਾ, ਅਰਵਿੰਦ ਸ਼ਰਮਾ, ਪ੍ਰਿਯੰਕਾ, ਅਨੀਤਾ, ਸਪਨਾ ਰਾਣਾ, ਕੁਲਦੀਪ ਸਿੰਘ ਰਾਣਾ, ਰਜੇਸ਼ ਕੁਮਾਰ ਨਿਸ਼ਾ ਕੁਮਾਰੀ ਸਮੇਤ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢਾਹਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ 33ਵਾਂ ਬੋਨਸ ਵੰਡ ਸਮਾਗਮ ਅਗਲੀ ਖ਼ਬਰ ਕੱਲ੍ਹ ਦੀ ਮੀਟਿੰਗ ਵਿਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24