11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਧਮਾਣਾਂ ’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਧਮਾਣਾਂ ਵਲੋਂ ਸਭਾ ਦੇ ਪ੍ਰਧਾਨ ਰਾਣਾ ਜਸਵੰਤ ਸਿੰਘ ਬੱਬੀ ਅਤੇ ਸਕੱਤਰ ਧਰਮਜੀਤ ਬੱਲੀ ਭਾਟੀਆ ਦੀ ਅਗਵਾਈ ’ਚ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਸਭਾ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਨਾਲ ਲੈਕੇ ਸਭਾ ਦਾ ਕੁੱਲ 11 ਲੱਖ 57 ਹਜ਼ਾਰ ਰੁਪਏ ਦੀ ਰਾਸ਼ੀ ਦਾ ਸ਼ੁੱਧ ਮੁਨਾਫ਼ਾ ਅਤੇ ਬੋਨਸ ਦੁੱਧ ਉਤਪਾਦਕਾਂ ਨੂੰ ਵੰਡਿਆ ।

Ad Position 21
No active advertisement
ਪਿੰਡ ਧਮਾਣਾਂ ਵਿਖੇ ਸਭਾ ਦਾ ਮੁਨਾਫ਼ਾ ਵੰਡਣ ਸਮੇਂ ਡਿਪਟੀ ਮੈਨੇਜਰ ਨਰਿੰਦਰ ਸਿੰਘ ਨਾਲ ਸਕੱਤਰ ਧਰਮਜੀਤ ਬੱਲੀ ਭਾਟੀਆ ਤੇ ਹੋਰ। ਤਸਵੀਰ: ਵਿੰਦਰਪਾਲ ਝਾਂਡੀਆਂ। 12-11-2026
ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਧਮਾਣਾਂ ਵਲੋਂ ਸਭਾ ਦੇ ਪ੍ਰਧਾਨ ਰਾਣਾ ਜਸਵੰਤ ਸਿੰਘ ਬੱਬੀ ਅਤੇ ਸਕੱਤਰ ਧਰਮਜੀਤ ਬੱਲੀ ਭਾਟੀਆ ਦੀ ਅਗਵਾਈ ’ਚ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਸਭਾ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਨਾਲ ਲੈਕੇ ਸਭਾ ਦਾ ਕੁੱਲ 11 ਲੱਖ 57 ਹਜ਼ਾਰ ਰੁਪਏ ਦੀ ਰਾਸ਼ੀ ਦਾ ਸ਼ੁੱਧ ਮੁਨਾਫ਼ਾ ਅਤੇ ਬੋਨਸ ਦੁੱਧ ਉਤਪਾਦਕਾਂ ਨੂੰ ਵੰਡਿਆ । ਇਸ ਮੌਕੇ ਤੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਵੇਰਕਾ ਮਿਲਕ ਪਲਾਟ ਵਲੋਂ ਪਸ਼ੂ ਪਾਲਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ, ਅਤੇ ਵੱਧ ਤੋਂ ਵੱਧ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੇਰਕਾ ਮਿਲਕ ਪਲਾਟ ਵਲੋਂ ਡੇਅਰੀ ਫਾਰਮਿੰਗ ਕਿੱਤੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਮੇਂ ਸਮੇਂ ਸਿਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ । ਉਨ੍ਹਾਂ ਨੇ ਕਿਹਾ ਕਿ ਪਸ਼ੂ ਦੀ ਸਾਫ਼ ਸਫ਼ਾਈ ਚਾਰੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਦੁੱਧ ਉਤਪਾਦਕਾਂ ਨੂੰ ਦੁੱਧ ਦਾ ਵਧੀਆ ਭਾਅ ਮਿਲ ਸਕੇ, ਤੇ ਜਿਸ ਨਾਲ ਆਰਥਿਕਤਾ ਮਜ਼ਬੂਤ ਹੋਵੇਗੀ । ਐਮ.ਪੀ.ਐੱਸ. ਗੁਰਵੀਰ ਸਿੰਘ, ਐਮ.ਪੀ.ਏ. ਮਹਿਕ ਪ੍ਰੀਤ ਸਿੰਘ ਬੈਂਸ ਨੇ ਵੀ ਭਲਾਈ ਸਕੀਮਾਂ ਸਬੰਧੀ ਦੱਸਿਆ। ਸਕੱਤਰ ਧਰਮਜੀਤ ਬੱਲੀ ਭਾਟੀਆ ਨੇ ਦੱਸਿਆ ਕਿ ਸਭ ਤੋਂ ਵੱਧ ਮੁਨਾਫ਼ਾ ਪ੍ਰਾਪਤ ਕਰਨ ’ਚ ਪਹਿਲਾਂ ਸਥਾਨ ਮਨਪ੍ਰੀਤ ਸਿੰਘ, ਦੂਸਰਾ ਜਗਤਾਰ ਸਿੰਘ, ਜਦਕਿ ਪ੍ਰਧਾਨ ਰਾਣਾ ਜਸਵੰਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਜਿਨ੍ਹਾਂ ਨੂੰ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਮੁਨਾਫ਼ਾ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਧਰਮਜੀਤ ਬੱਲੀ ਭਾਟੀਆ, ਪ੍ਰਧਾਨ ਰਾਣਾ ਜਸਵੰਤ ਸਿੰਘ ਬੱਬੀ, ਮੀਤ ਪ੍ਰਧਾਨ ਜੋਤੀ ਰਾਮ, ਹਰਕੇਸ ਰਾਮ, ਜਗਤ ਰਾਮ, ਪਰਮਜੀਤ ਕਾਲਾ, ਸ਼ੰਕਰ ਦਾਸ, ਖ਼ੁਸ਼ੀ ਰਾਮ, ਪੂਰਨ ਚੰਦ ਭੋਲਾ, ਮਦਨ ਲਾਲ ਸ਼ਾਮ ਲਾਲ ਸਮੇਤ ਵੱਡੀ ਗਿਣਤੀ ਦੁੱਧ ਉਤਪਾਦਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਖ਼ੁਰਦ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਉਣ ਦਾ ਫ਼ੈਸਲਾ ਅਗਲੀ ਖ਼ਬਰ ਦੀ ਹਾਫੀਜਾਬਾਦ ਸਹਿਕਾਰੀ ਦੁੱਧ ਸਭਾ ਨੇ ਦੁੱਧ ਉਤਪਾਦਕਾਂ ਨੂੰ ਵੰਡਿਆ ਸਾਲਾਨਾ ਬੋਨਸ
Ad Position 24