11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਵਾਈ ਫਾਇਰ ਕਰਨ ਅਤੇ ਘਰ ਦੇ ਬਾਹਰ ਗਾਲੀ-ਗਲੋਚ ਕਰਨ ਨੂੰ ਲੈ ਕੇ ਮਾਮਲਾ ਦਰਜ

ਪੁਰਖਾਲੀ, 11 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਚੌਕੀ ਪੁਰਖਾਲੀ ਵਿਖੇ ਇੱਕ ਵਿਅਕਤੀ ਵਲੋਂ ਆਪਣੇ ਸਾਥੀ ਸਮੇਤ ਘਰ ਦੇ ਬਾਹਰ ਹੰਗਾਮਾ ਕਰਨ, ਗਾਲ਼ੀ-ਗਲੋਚ ਕਰਨ, ਹਵਾਈ ਫਾਇਰਿੰਗ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਨੂੰ ਲੈ ਕੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਵਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਪਿੰਡ ਹਰੀਪੁਰ ਨੇ ਦੱਸਿਆ ਕਿ ਮਿਤੀ 10-11-2026 ਨੂੰ ਜਦੋਂ ਉਹ ਆਪਣੇ ਘਰ ਮੌਜੂਦ ਸੀ ਅਤੇ ਗੇਟ ਬੰਦ ਸੀ, ਤਾਂ ਉਸ ਵੇਲੇ ਦੋ ਗੱਡੀਆਂ ਵਿਚ ਕੁੱਝ ਵਿਅਕਤੀ ਆਏ।

Ad Position 21
No active advertisement
ਅਜੀਤ ਡੈਸਕ 12-11-2026
ਪੁਰਖਾਲੀ, 11 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਲਿਸ ਚੌਕੀ ਪੁਰਖਾਲੀ ਵਿਖੇ ਇੱਕ ਵਿਅਕਤੀ ਵਲੋਂ ਆਪਣੇ ਸਾਥੀ ਸਮੇਤ ਘਰ ਦੇ ਬਾਹਰ ਹੰਗਾਮਾ ਕਰਨ, ਗਾਲ਼ੀ-ਗਲੋਚ ਕਰਨ, ਹਵਾਈ ਫਾਇਰਿੰਗ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਨੂੰ ਲੈ ਕੇ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਵਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਪਿੰਡ ਹਰੀਪੁਰ ਨੇ ਦੱਸਿਆ ਕਿ ਮਿਤੀ 10-11-2026 ਨੂੰ ਜਦੋਂ ਉਹ ਆਪਣੇ ਘਰ ਮੌਜੂਦ ਸੀ ਅਤੇ ਗੇਟ ਬੰਦ ਸੀ, ਤਾਂ ਉਸ ਵੇਲੇ ਦੋ ਗੱਡੀਆਂ ਵਿਚ ਕੁੱਝ ਵਿਅਕਤੀ ਆਏ। ਉੱਥੇ ਮੌਜੂਦ ਵਿਅਕਤੀਆਂ ਨੇ ਪਰਿਵਾਰ ਨੂੰ ਗਾਲ੍ਹਾਂ ਕੱਢੀਆਂ ਅਤੇ ਬਾਹਰ ਆਉਣ ’ਤੇ ਗੱਡੀਆਂ ਭਜਾ ਕੇ ਲੈ ਗਏ। ਕੁੱਝ ਮਿੰਟਾਂ ਬਾਅਦ ਦੋਸ਼ੀ ਮੁੜ ਵਾਪਸ ਆਏ, ਜਿਨ੍ਹਾਂ ਵਿਚੋਂ ਇੱਕ ਦੀ ਪਛਾਣ ਪਿੰਡ ਦੇ ਹੀ ਕੁਲਵੀਰ ਸਿੰਘ ਉਰਫ਼ ਬਾਊ ਵਜੋਂ ਹੋਈ, ਜਿਸ ਦੇ ਨਾਲ ਇੱਕ ਹੋਰ ਅਣਪਛਾਤਾ ਵਿਅਕਤੀ ਵੀ ਮੌਜੂਦ ਸੀ। ਸ਼ਿਕਾਇਤ ਅਨੁਸਾਰ ਕੁਲਵੀਰ ਸਿੰਘ ਨੇ ਸ਼ਿਕਾਇਤਕਰਤਾ ਦੀ ਪਤਨੀ ਹਰਿੰਦਰ ਕੌਰ ਵੱਲ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਮੌਕੇ ’ਤੇ ਫਾਇਰਿੰਗ ਕੀਤੀ ਅਤੇ ਨਾਂ ਲੈ ਕੇ ਗਾਲ੍ਹਾਂ ਕੱਢਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੀਮ ਵਲੋਂ ਦੋਸ਼ੀਆਂ ਦੀ ਭਾਲ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਸਿੰਘ ਪੁਰ (ਨੂਰਪੁਰ ਬੇਦੀ) ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਓ.ਪੀ.ਡੀ. ਮੁੜ ਹੋਈ ਸ਼ੁਰੂ ਅਗਲੀ ਖ਼ਬਰ ਨੂਰਪੁਰ ਖ਼ੁਰਦ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਉਣ ਦਾ ਫ਼ੈਸਲਾ
Ad Position 24