11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਨੰਗਲ, 11 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ, ਨਵਾਂ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਅਗਵਾਈ ਹੇਠ ਜ਼ੂਆਲੋਜੀ ਵਿਭਾਗ ਦੀ ਜ਼ੂਆਲੋਜੀ ਸੁਸਾਇਟੀ ਵਲੋਂ ਪਲਾਸਟਿਕ ਪ੍ਰਦੂਸ਼ਣ ਦੇ ਗੰਭੀਰ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਸੇਵਾਮੁਕਤ ਸਹਾਇਕ ਪ੍ਰੋਫੈਸਰ ਡਾ.

Ad Position 21
No active advertisement
ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਵਿਖੇ ਪਲਾਸਟਿਕ ਪ੍ਰਦੂਸ਼ਣ ਬਾਰੇ ਕਰਵਾਏ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਅਤੇ ਹਾਜ਼ਰ ਸਟਾਫ਼ ਮੈਂਬਰ। 12-11-2026
ਨੰਗਲ, 11 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ, ਨਵਾਂ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਅਗਵਾਈ ਹੇਠ ਜ਼ੂਆਲੋਜੀ ਵਿਭਾਗ ਦੀ ਜ਼ੂਆਲੋਜੀ ਸੁਸਾਇਟੀ ਵਲੋਂ ਪਲਾਸਟਿਕ ਪ੍ਰਦੂਸ਼ਣ ਦੇ ਗੰਭੀਰ ਪ੍ਰਭਾਵਾਂ ਅਤੇ ਇਸ ਦੀ ਰੋਕਥਾਮ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਸੇਵਾਮੁਕਤ ਸਹਾਇਕ ਪ੍ਰੋਫੈਸਰ ਡਾ. ਗੁਰਲੀਤ ਸਿੰਘ ਚੱਢਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪਲਾਸਟਿਕ ਦੀ ਵਧ ਰਹੀ ਵਰਤੋਂ ਕਾਰਨ ਵਾਤਾਵਰਣ, ਜਲ ਸਰੋਤਾਂ, ਜੀਵ-ਜੰਤੂਆਂ ਅਤੇ ਮਨੁੱਖੀ ਸਿਹਤ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ, ਪਲਾਸਟਿਕ ਦੀ ਮੁੜ ਵਰਤੋਂ ਅਤੇ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਮੰਚ ਸੰਚਾਲਨ ਜ਼ੂਆਲੋਜੀ ਵਿਭਾਗ ਦੀ ਮੁਖੀ ਪ੍ਰੋ. ਗੁਰਮੀਤ ਕੌਰ ਨੇ ਕੀਤਾ। ਉਨ੍ਹਾਂ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਅਹਿਮ ਹਨ। ਇਸ ਮੌਕੇ ਡਾ. ਕਮਲੇਸ਼ ਕੁਮਾਰੀ, ਦੀਕਸ਼ਾ, ਡਾ. ਬਿੰਦੂ ਸ਼ਰਮਾ ਅਤੇ ਮਿਸ ਰਿੰਪੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਖੈਰਾਬਾਦ ਵਿਖੇ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਜ਼ਿਲ੍ਹੇ ’ਚ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ
Ad Position 24