ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਕਰਾਟੇ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਕਰਾਟੇ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਸ ਵਿਚ ਆਸ਼ੀਸ਼, ਯੁਵਰਾਜ ਅਤੇ ਜਾਨਵੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਅੰਡਰ-19 ਵਿਚ ਰੋਹਿਤ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਵਿਚ ਸੀਫਾ ਅਤੇ ਸਨੀ ਨੇ ਤੀਜਾ ਸਥਾਨ ਹਾਸਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਕਰਮਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।