11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਨੂਪ ਸਿੰਘ ਕੰਗ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ, ਪੰਜ ਤੱਤਾਂ ’ਚ ਹੋਏ ਵਿਲੀਨ ਵੱਡੀ ਗਿਣਤੀ ’ ਚ ਪੁੱਜੀਆਂ ਸ਼ਖ਼ਸੀਅਤਾਂ

ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਪ੍ਰਸਿੱਧ ਕਾਰੋਬਾਰੀ ਅਤੇ ਠੇਕੇਦਾਰ ਅਨੂਪ ਸਿੰਘ ਕੰਗ ਨੂੰ ਅੱਜ ਨੇੜਲੇ ਪਿੰਡ ਹਵੇਲੀ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸਤਲੁਜ ਦਰਿਆ ਦੇ ਕੰਢੇ ਗਮਗੀਨ ਮਾਹੌਲ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਛੋਟੇ ਭਰਾ ਨਰਿੰਦਰ ਸਿੰਘ ਕੰਗ ਅਤੇ ਪੁੱਤਰ ਮਨਦੀਪ ਸਿੰਘ ਨੇ ਦਿਖਾਈ, ਜਿਸ ਉਪਰੰਤ ਉਹ ਪੰਜ ਤੱਤਾਂ ਵਿਚ ਵਿਲੀਨ ਹੋ ਗਏ।

Ad Position 21
No active advertisement
ਅਰਦਾਸ ਦੌਰਾਨ ਸ਼ਾਮਿਲ ਵੱਖ-ਵੱਖ ਸ਼ਖ਼ਸੀਅਤਾਂ। 12-11-2026
ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਪ੍ਰਸਿੱਧ ਕਾਰੋਬਾਰੀ ਅਤੇ ਠੇਕੇਦਾਰ ਅਨੂਪ ਸਿੰਘ ਕੰਗ ਨੂੰ ਅੱਜ ਨੇੜਲੇ ਪਿੰਡ ਹਵੇਲੀ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸਤਲੁਜ ਦਰਿਆ ਦੇ ਕੰਢੇ ਗਮਗੀਨ ਮਾਹੌਲ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਛੋਟੇ ਭਰਾ ਨਰਿੰਦਰ ਸਿੰਘ ਕੰਗ ਅਤੇ ਪੁੱਤਰ ਮਨਦੀਪ ਸਿੰਘ ਨੇ ਦਿਖਾਈ, ਜਿਸ ਉਪਰੰਤ ਉਹ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਅਨੂਪ ਸਿੰਘ ਕੰਗ ਬਹੁਤ ਹੀ ਹਸਮੁਖ, ਮਿਲਣਸਾਰ ਅਤੇ ਦਿਲਦਾਰ ਸ਼ਖ਼ਸੀਅਤ ਦੇ ਮਾਲਕ ਸਨ। ਉਹ ਹਰ ਕਿਸੇ ਦੀ ਮਦਦ ਲਈ ਤਤਪਰ ਰਹਿੰਦੇ ਅਤੇ ਹਰੇਕ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਸਨ। ਉਨ੍ਹਾਂ ਨੇ ਠੇਕੇਦਾਰੀ ਦੇ ਕਾਰੋਬਾਰ ਤੋਂ ਆਪਣਾ ਸਫ਼ਰ ਸ਼ੁਰੂ ਕਰਦਿਆਂ ਫੂਡ ਇੰਡਸਟਰੀ ਤੱਕ ਆਪਣਾ ਕਾਰੋਬਾਰ ਸਥਾਪਿਤ ਕੀਤਾ ਅਤੇ ਆਪਣੀ ਮਿਹਨਤ ਤੇ ਲਗਨ ਸਦਕਾ ਕਾਰੋਬਾਰੀ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਿਆ। ਪਰਿਵਾਰਕ ਤੌਰ ’ਤੇ ਵੀ ਅਨੂਪ ਸਿੰਘ ਕੰਗ ਅਤੇ ਉਨ੍ਹਾਂ ਦੇ ਛੋਟੇ ਭਰਾ ਨਰਿੰਦਰ ਸਿੰਘ ਕੰਗ ਵਿਚਕਾਰ ਬੇਹੱਦ ਪਿਆਰ, ਸਨੇਹ ਅਤੇ ਆਪਸੀ ਇਕਜੁੱਟਤਾ ਸੀ। ਦੋਵੇਂ ਭਰਾ ਆਪਣੇ ਬੱਚਿਆਂ ਨੂੰ ਸਾਂਝੀ ਸੰਤਾਨ ਸਮਝਦੇ ਸਨ ਅਤੇ ਉਨ੍ਹਾਂ ਵਿਚ ਕਦੇ ਕੋਈ ਫ਼ਰਕ ਨਹੀਂ ਰੱਖਿਆ। ਅਨੂਪ ਸਿੰਘ ਕੰਗ ਦੀ ਪੁੱਤਰੀ ਨਵਜੋਤ ਕੌਰ ਕੰਗ ਨੇ ਆਸਟਰੇਲੀਆ ਤੋਂ ਪੀ.ਐਚ.ਡੀ. ਕੀਤੀ ਹੈ। ਅੱਜ ਆਪਣੇ ਵੱਡੇ ਭਰਾ ਨੂੰ ਅੰਤਿਮ ਵਿਦਾਇਗੀ ਦਿੰਦਿਆਂ ਛੋਟੇ ਭਰਾ ਨਰਿੰਦਰ ਸਿੰਘ ਕੰਗ ਬੇਹੱਦ ਭਾਵੁਕ ਨਜ਼ਰ ਆਏ ਅਤੇ ਮਾਹੌਲ ਹੰਝੂਆਂ ਨਾਲ ਭਰ ਗਿਆ। ਇਸ ਮੌਕੇ ਮਾਤਾ ਬਲਵਿੰਦਰ ਕੌਰ, ਪਤਨੀ ਗੁਰਿੰਦਰਪਾਲ ਕੌਰ, ਪੁੱਤਰੀ ਨਵਜੋਤ ਕੌਰ ਕੰਗ, ਸਮੂਹ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤ-ਮਿੱਤਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਅੰਤਿਮ ਵਿਦਾਇਗੀ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਬਿਸਕੀ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਵਾਰਿਸ ਪੰਜਾਬ ਦੇ ਆਗੂ ਬਲਵੰਤ ਸਿੰਘ ਗਿੱਲ ਮਾਜਰੀ ਜੱਟਾਂ, ਪੰਜਾਬ ਤੈਰਾਕੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੇਵਾਮੁਕਤ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਕੌਸ਼ਲ ਅਤੇ ਸਮੂਹ ਮੈਂਬਰ, ਰੋਟਰੀ ਕਲੱਬ ਰੂਪਨਗਰ ਦੇ ਮੈਂਬਰ, ਅਮਰੀਕ ਸਿੰਘ ਕਟਵਾਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕੌਂਸਲਰ, ਡੀ.ਐਫ.ਓ. ਗੁਰਅਮਨਪ੍ਰੀਤ ਸਿੰਘ ਬੈਂਸ, ਡਾ. ਜੇ.ਕੇ. ਸ਼ਰਮਾ, ਡਾ. ਭੀਮ ਸੇਨ, ਸੁਰਿੰਦਰ ਸਿੰਘ ਹਰੀਪੁਰ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਰਵਨੀਤ ਸਿੰਘ ਰਾਣਾ ਕੰਗ, ਡਾ. ਗੁਰਵਿੰਦਰ ਸਿੰਘ ਟੋਨੀ, ਐਡਵੋਕੇਟ ਮੋਹਨਜੀਤ ਸਿੰਘ ਕਮਾਲਪੁਰ, ਅਮਨਜੋਤ ਸਿੰਘ ਬਾਵਾ, ਸੁਰੇਸ਼ ਵਾਲੀਆ, ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ, ਰਣਜੀਤ ਸਿੰਘ ਗੁੱਡਵਿਲ, ਰਣਜੀਤ ਸਿੰਘ ਬੈਂਸ, ਸੇਵਾਮੁਕਤ ਬੀ.ਡੀ.ਪੀ.ਓ. ਗੁਰਵਿੰਦਰ ਸਿੰਘ ਜੱਗੀ, ਕੌਂਸਲਰ ਮੋਹਿਤ ਗਰਗ, ਜੋਬੀ ਹੀਰਾ, ਬਲਜੀਤ ਸਿੰਘ ਕਾਕਾ ਗਿਰਨ ਅਤੇ ਯੂਥ ਕਾਂਗਰਸ ਆਗੂ ਜਗਮੋਹਨ ਸਿੰਘ ਰੰਗੀਲਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਅਕਾਲ ਚਲਾਣੇ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਇਲਾਕਾ ਸੰਘਰਸ਼ ਕਮੇਟੀ ਵਲੋਂ ਪੈਨਸ਼ਨਾਂ 5000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ
Ad Position 24