11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਅਕਾਲ ਚਲਾਣੇ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 11 ਨਵੰਬਰ (ਜੇ. ਐਸ.

Ad Position 21
No active advertisement
ਸੰਤ ਬਾਬਾ ਬਲਵੀਰ ਸਿੰਘ 96 ਕਰੋੜੀ ਦੀ ਤਸਵੀਰ। 12-11-2026
ਸ੍ਰੀ ਅਨੰਦਪੁਰ ਸਾਹਿਬ, 11 ਨਵੰਬਰ (ਜੇ. ਐਸ. ਨਿੱਕੂਵਾਲ)-ਨਾਨਕਸਰ ਠਾਠ ਈਸ਼ਰ ਦਰਬਾਰ ਪੱਤੀ ਰੋਕੋਂ, ਪਿੰਡ ਬੜੂੰਦੀ ਦੇ ਸੰਚਾਲਕ ਸੰਤ ਬਾਬਾ ਅਮਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਤ ਬਾਬਾ ਅਮਰ ਸਿੰਘ ਦੇ ਜਾਣ ਸਿੱਖ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਅਮਰ ਸਿੰਘ ਨੇ ਕਲਕੱਤਾ, ਰਾਂਚੀ, ਪਟਨਾ, ਟਾਟਾ ਨਗਰ ਅਤੇ ਦਿੱਲੀ ਵਿਖੇ ਨਾਨਕਸਰ ਠਾਠਾਂ ਈਸ਼ਰ ਦਰਬਾਰ ਦੀ ਸਥਾਪਨਾ ਕੀਤੀ ਅਤੇ ਵੱਡੇ ਲੋਕ ਭਲਾਈ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਅਮਰ ਸਿੰਘ ਵਲੋਂ ਧਰਮ ਪ੍ਰਚਾਰ, ਗੁਰਬਾਣੀ ਕੀਰਤਨ ਅਤੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਸਾਰ ਦਾ ਨੇਮ ਹੈ ਜੋ ਆਇਆ ਹੈ ਉਸ ਨੇ ਬਿਸਮਣਾ ਹੈ। ਇਹ ਅਕਾਲ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਹੈ।ਉਨ੍ਹਾਂ ਸੰਤ ਬਾਬਾ ਅਮਰ ਸਿੰਘ ਦੇ ਪਰਿਵਾਰ ਨਾਲ ਇਸ ਦੁਖਦ ਘੜੀ ਵਿਚ ਹਮਦਰਦੀ ਜਤਾਉਂਦਿਆਂ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਅਰਦਾਸ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਬੈਹਣੀਵਾਲ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਅਨੂਪ ਸਿੰਘ ਕੰਗ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ, ਪੰਜ ਤੱਤਾਂ ’ਚ ਹੋਏ ਵਿਲੀਨ ਵੱਡੀ ਗਿਣਤੀ ’ ਚ ਪੁੱਜੀਆਂ ਸ਼ਖ਼ਸੀਅਤਾਂ
Ad Position 24