11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਰਾਲੀ ਸਾੜਨ ਵਾਲਿਆਂ ’ਤੇ ਸਖ਼ਤੀ, ਸ਼ਹਿਰ ’ਚ ਸ਼ਰੇਆਮ ਕੂੜਾ ਫੂਕਣ ਵਾਲਿਆਂ ਨੂੰ ਖੁੱਲ੍ਹੀ ਛੁੱਟੀ ਕਿਉਂ ਏ . ਟੀ . ਐੱਸ . ਸਕੂਲ ਨੇੜੇ ਸ਼ਾਮ ਢਲਦਿਆਂ ਹੀ ਕੂੜੇ ਦੇ ਢੇਰ ਨੂੰ ਲਾਈ ਅੱਗ

ਡੇਰਾਬੱਸੀ, 11 ਨਵੰਬਰ (ਰਣਬੀਰ ਸਿੰਘ ਪੜ੍ਹੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਸ਼ਹਿਰਾਂ ਅੰਦਰ ਸ਼ਰੇਆਮ ਕੂੜੇ-ਕਰਕਟ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪਲੀਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਇਸ ਦੀ ਤਾਜ਼ਾ ਮਿਸਾਲ ਡੇਰਾਬੱਸੀ ਦੇ ਏ.

Ad Position 21
No active advertisement
ਡੇਰਾਬੱਸੀ ਦੇ ਏ. ਟੀ. ਐੱਸ. ਸਕੂਲ ਨੇੜੇ ਸ਼ਾਮ ਸਮੇਂ ਕੂੜੇ-ਕਰਕਟ ਨੂੰ ਲੱਗੀ ਅੱਗ ਕਾਰਨ ਉੱਠਦਾ ਧੂੰਆਂ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਤਸਵੀਰ: ਰਣਬੀਰ ਸਿੰਘ ਪੜ੍ਹੀ 12-11-2026
ਡੇਰਾਬੱਸੀ, 11 ਨਵੰਬਰ (ਰਣਬੀਰ ਸਿੰਘ ਪੜ੍ਹੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਸ਼ਹਿਰਾਂ ਅੰਦਰ ਸ਼ਰੇਆਮ ਕੂੜੇ-ਕਰਕਟ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪਲੀਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਇਸ ਦੀ ਤਾਜ਼ਾ ਮਿਸਾਲ ਡੇਰਾਬੱਸੀ ਦੇ ਏ. ਟੀ. ਐੱਸ. ਸਕੂਲ ਦੀ ਦੀਵਾਰ ਦੇ ਨਾਲ ਲੱਗਦੇ ਜ਼ਮੀਨ ਨੇੜੇ ਸਾਹਮਣੇ ਆਈ ਹੈ, ਜਿੱਥੇ ਸ਼ਾਮ ਢਲਦਿਆਂ ਹੀ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਕਾਰਨ ਉੱਠੇ ਧੂੰਏਂ ਨੇ ਆਸ-ਪਾਸ ਦੇ ਵਸਨੀਕਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਟੀ. ਐੱਸ. ਸਕੂਲ ਦੇ ਨੇੜੇ ਇਕੱਠੇ ਕੀਤੇ ਕੂੜੇ-ਕਰਕਟ ਨੂੰ ਸ਼ਾਮ ਸਮੇਂ ਅੱਗ ਲਗਾ ਦਿੱਤੀ ਗਈ। ਅੱਗ ਲੱਗਣ ਮਗਰੋਂ ਉੱਠਿਆ ਸੰਘਣਾ ਧੂੰਆਂ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰ ਵਿਚ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਖੇਤਾਂ ਵਿਚ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤਾਂ ਰਿਹਾਇਸ਼ੀ ਇਲਾਕਿਆਂ ਅਤੇ ਸਕੂਲਾਂ ਦੇ ਨੇੜੇ ਕੂੜਾ ਸਾੜਨ ਨਾਲ ਫੈਲਣ ਵਾਲਾ ਧੂੰਆਂ ਕੀ ਲੋਕਾਂ ਦੀ ਸਿਹਤ ਲਈ ਖ਼ਤਰਨਾਕ ਨਹੀਂ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨ ਦੀ ਵਰਤੋਂ ਬਿਨਾਂ ਕਿਸੇ ਭੇਦਭਾਵ ਦੇ ਹੋਣੀ ਚਾਹੀਦੀ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਕੂੜੇ ਨੂੰ ਅੱਗ ਲਗਾਉਣ ਦੀਆਂ ਅਜਿਹੀਆਂ ਘਟਨਾਵਾਂ ਨਾ ਸਿਰਫ਼ ਵਾਤਾਵਰਨ ਲਈ ਖ਼ਤਰਾ ਹਨ, ਸਗੋਂ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਲਈ ਵੀ ਗੰਭੀਰ ਸਮੱਸਿਆ ਪੈਦਾ ਕਰ ਸਕਦੀਆਂ ਹਨ। ਖ਼ਾਸ ਕਰਕੇ ਵਿਦਿਅਕ ਅਦਾਰੇ ਦੇ ਨੇੜੇ ਇਸ ਤਰ੍ਹਾਂ ਕੂੜਾ ਸਾੜਿਆ ਜਾਣਾ ਪ੍ਰਸ਼ਾਸਨ ਦੀ ਨਿਗਰਾਨੀ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਉੱਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਸ਼ਹਿਰ ਅੰਦਰ ਕੂੜਾ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਮੰਗ ਕੀਤੀ ਕਿ ਨਗਰ ਕੌਂਸਲ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਮੌਕੇ ਦੀ ਜਾਂਚ ਕਰਕੇ ਅੱਗ ਲਗਾਉਣ ਵਾਲਿਆਂ ਦੀ ਪਛਾਣ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਉਣ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਖੁੱਲ੍ਹੇ ਵਿਚ ਕੂੜਾ ਸਾੜਨ ਦੀ ਮਨਾਹੀ ਹੋਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਪ੍ਰਦੂਸ਼ਣ ਰੋਕਣ ਲਈ ਕੀਤੇ ਜਾ ਰਹੇ ਸਰਕਾਰੀ ਉਪਰਾਲਿਆਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜ਼ਮੀਨ ’ਚ ਨਿਸ਼ਾਨਦੇਹੀ ਲਈ ਲਗਾਏ ਪਿੱਲਰ ਪੁੱਟੇ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ 35 ਲੱਖ ਦੀ ਲਾਗਤ ਨਾਲ 1.95 ਏਕੜ ’ਚ ਤਿਆਰ ਪਿੰਡ ਨਗਾਰੀ ਦੇ ਖੇਡ ਮੈਦਾਨ ਦਾ ਉਦਘਾਟਨ
Ad Position 24